ਬਟਾਲਾ, 27 ਅਪ੍ਰੈਲ (ਸਤਿੰਦਰ ਸਿੰਘ)-ਪਿੰਡ ਜੈਤੋਸਰਜਾ ਵਾਸੀ ਐਨ.ਆਰ.ਆਈ. ਗੁਰਵਿੰਦਰ ਸਿੰਘ ਇਟਲੀ ਵਾਲਿਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ ਨੂੰ ਭੇਜੇ 50 ਹਜ਼ਾਰ ਰੁਪਏ ਉਨ੍ਹਾਂ ਦੇ ਪਿਤਾ ਸ: ਗੁਰਦੇਵ ਸਿੰਘ ਅਤੇ ਮਾਤਾ ਨੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਬੀਰ ਕੌਰ ਨੂੰ ਭੇਟ ਕੀਤੇ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਕੂਲ ਵਿਚ ਆਵਾਜ਼ ਰਹਿਤ ਬਿਜਲਈ ਜਨਰੇਟਰ ਲਿਆਉਣ ਵਾਸਤੇ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜਨਰੇਟਰ ਆਉਣ ਨਾਲ ਗਰਮੀ ਦੌਰਾਨ ਬੱਚਿਆਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਬੱਚੇ ਅਸਾਨੀ ਨਾਲ ਪੜ੍ਹਾਈ ਕਰ ਸਕਣਗੇ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਐਨ.ਆਰ.ਆਈ. ਭਰਾਵਾਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਪੜਾਈ ਸਸਤੀ ਹੋਣ ਕਰ ਕੇ ਆਮ ਵਰਗ ਲੋਕਾਂ ਦੇ ਬੱਚੇ ਇਥੇ ਪੜ੍ਹਦੇ ਹਨ | ਉਨ੍ਹਾਂ ਕਿਹਾ ਕਿ ਉਹ ਆਪਣੇ ਪਿੰਡ ਦੇ ਸਕੂਲ ਲਈ ਵੱਧ ਤੋਂ ਵੱਧ ਹਮੇਸ਼ਾ ਯੋਗਦਾਨ ਪਾਉਂਦਾ ਰਹਾਂਗਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਬੀਰ ਕੌਰ ਤੇ ਸਮੂਹ ਸਟਾਫ ਤੇ ਨੇ ਐਨ.ਆਰ.ਆਈ. ਗੁਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ |