24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਸੁਨੱਈਆ ਦੇ ਸਰਕਾਰੀ ਮਿਡਲ ਸਕੂਲ ਦੇ ਕਲਾਸ ਰੂਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 28-04-2026
ਬਟਾਲਾ, 27 ਅਪ੍ਰੈਲ (ਸਤਿੰਦਰ ਸਿੰਘ)-ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਅਤੇ ਸਿੱਖਿਆ ਦੇ ਖ਼ੇਤਰ 'ਚ ਨਿਰੰਤਰ ਵਿਕਾਸ ਤਹਿਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਸੁਨੱਈਆ ਦੇ ਸਰਕਾਰੀ ਸਮਾਰਟ ਮਿਡਲ ਸਕੂਲ ਦੇ ਕਲਾਸ ਰੂਮ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਕੀਤਾ ਗਿਆ | ਇਸ ਮੌਕੇ ਸ: ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਇਸ ਕਮਰੇ ਨੂੰ 9.55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਸ਼ੁਰੂ ਤੋਂ ਹੀ ਯਤਨਸ਼ੀਲ ਹੈ, ਜਿਸ ਸਦਕਾ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵੱਖ-ਵੱਖ ਵਿਕਾਸ ਕਾਰਜ ਵੱਡੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਸ ਮੌਕੇ ਸਰਪੰਚ ਰਮੇਸ਼ ਮਸੀਹ, ਜੋਨੀ, ਮੈਂਬਰ ਸਰਬਜੀਤ, ਹਰਜਿੰਦਰ, ਮੀਨੂ, ਮੈਂਬਰ ਗੁਰਪ੍ਰੀਤ, ਮੈਂਬਰ ਸਰਬਜੀਤ, ਲਵੀ, ਲਵਪ੍ਰੀਤ, ਰਜਿੰਦਰ ਸਿੰਘ ਪਾਲੀ ਹਲਕਾ ਕੋਆਰਡੀਨੇਟਰ ਸਿੱਖਿਆ ਵਿੰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਵਾਇਸ ਆਫ਼ ਬਟਾਲਾ ਵਲੋਂ ਯੂ.ਪੀ.ਐਸ.ਸੀ. ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਸਕੂਲ ਜੈਤੋਸਰਜਾ ਨੂੰ ਐਨ.ਆਰ.ਆਈ. ਗੁਰਵਿੰਦਰ ਸਿੰਘ ਵਲੋਂ ਭੇਜੇ 50 ਹਜ਼ਾਰ ਰੁਪਏ ਭੇਟ
Ad Position 24