ਦੀਨਾਨਗਰ, 27 ਅਪ੍ਰੈਲ (ਸੋਢੀ/ਘੁੰਮਣ/ਸ਼ਰਮਾ)-ਸੀਟੂ ਆਗੂਆਂ ਦੀ ਮੀਟਿੰਗ ਦੀਨਾਨਗਰ ਵਿਖੇ ਸਨੇਹ ਸਰਿਤਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਮਜ਼ਦੂਰ ਦਿਵਸ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਮਜ਼ਦੂਰ ਦਿਵਸ ਸਥਾਨਿਕ ਲੇਬਰ ਸ਼ੈੱਡ ਵਿਖੇ ਮਨਾਉਣ ਦਾ ਫ਼ੈਸਲਾ ਲਿਆ ਗਿਆ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮਜ਼ਦੂਰ ਵਰਗ ਦੇ ਦੇਸ਼ ਵਰਗ ਲਈ ਦਿੱਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਯਤਨ ਕਰਨੇ ਚਾਹੀਦੇ ਹਨ ਅਤੇ ਮਜ਼ਦੂਰ ਵਰਗ ਦੇ ਹਿਤ ਲਈ ਅਜਿਹੇ ਕਾਨੂੰਨ ਬਣਾਏ ਜਾਣ, ਜਿਸ ਨਾਲ ਅਮੀਰੀ ਅਤੇ ਗ਼ਰੀਬੀ ਦਾ ਆਪਸੀ ਪਾੜਾ ਘਟੇ | ਇਸ ਮੌਕੇ ਸੀਟੂ ਦੇ ਜ਼ਿਲ੍ਹਾ ਸਕੱਤਰ ਮਾਇਆ ਧਾਰੀ, ਕੁੰਵਰ ਦਲਜੀਤ ਸਿੰਘ, ਕੁਲਦੀਪ ਸਿੰਘ, ਪ੍ਰਸ਼ੋਤਮ ਲਾਲ, ਹੇਮ ਰਾਜ, ਸੁਰਿੰਦਰ ਕੁਮਾਰ,ਰਾਜ ਕੁਮਾਰੀ, ਸੋਮਾ ਦੇਵੀ, ਰਘੁਵਿੰਦਰ ਕੌਰ, ਰਣਧੀਰ ਸਿੰਘ, ਕਮਲ ਠਾਕੁਰ ਤੇ ਬਲਦੇਵ ਸਿੰਘ ਹਾਜ਼ਰ ਸਨ |