ਨੌਸ਼ਹਿਰਾ ਮੱਝਾ ਸਿੰਘ, 27 ਅਪ੍ਰੈਲ (ਰਵੀ ਭਗਤ)-ਸਿਵਲ ਸਰਜਨ ਗੁਰਦਾਸਪੁਰ ਦੇ ਨਿਰਦੇਸ਼ਾਂ ਅਨੁਸਾਰ ਤੇ ਐਸ.ਐਮ.ਓ. ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ. ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਜਮਾ ਹੋਏ ਪਾਣੀ ਵਿਚ ਮੱਛਰ ਦਾ ਲਾਰਵਾ ਪੈਦਾ ਹੋਣ ਨਾਲ ਮੱਛਰ ਪੈਦਾ ਹੁੰਦਾ ਹੈ, ਜਿਸ ਦੀ ਰੋਕਥਾਮ ਲਈ ਸੀ.ਐਚ.ਸੀ. ਵਿਖੇ ਡੇਂਗੂ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਟੀਮਾਂ ਬਣਾਈਆਂ ਗਈਆਂ ਹਨ | ਫੀਲਡ ਸਟਾਫ ਵਲੋਂ ਡੇਂਗੂ ਅਤੇ ਮਲੇਰੀਆ ਜਾਂਚ ਲਈ ਘਰਾਂ ਅਤੇ ਹੋਰ ਜਗਾ 'ਤੇ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਮੱਛਰਾਂ ਨਾਲ ਹੋਣ ਵਾਲੇ ਰੋਗਾਂ ਦੀ ਰੋਕਥਾਮ ਲਈ ਹਰੇਕ ਸ਼ੱੁਕਰਵਾਰ ਨੂੰ ਡਰਾਈ ਡੇ ਗਤੀਵਿਧੀ ਜਾਰੀ ਰਹਿਣਗੀਆਂ | ਡਾ. ਰਵਿੰਦਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਫਾਲਤੂ ਜਗਾ ਪਾਣੀ ਨਾ ਜਮ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਜੇ ਕਿਤੇ ਮੱਛਰ ਦਾ ਲਾਰਵਾ ਹੋਵੇ ਤਾਂ ਉਸ ਨੂੰ ਨਸ਼ਟ ਕਰ ਕੇ ਮੱਛਰ ਜਨਿਤ ਰੋਗਾਂ ਤੋਂ ਬਚਾਅ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਮੂਹ ਸਰਕਾਰੀ ਹਸਪਤਲਾਂ ਵਿਚ ਮਲੇਰੀਆ ਤੇ ਡੇਂਗੂ ਦਾ ਟੈਸਟ ਮੁਫ਼ਤ ਹੁੰਦਾ ਹੈ ਅਤੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਸ ਮੌਕੇ ਡਾ. ਜਸਪਾਲ ਕੌਰ, ਡਾ. ਕੁਲਜੀਤ ਕੌਰ, ਡਾ. ਮੋਹੱਬਤਪਾਲ ਸਿੰਘ, ਹਰਪ੍ਰੀਤ ਸਿੰਘ ਬੀ.ਈ.ਈ., ਬਲਵਿੰਦਰ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਮਨਮੋਹਨ ਸਿੰਘ, ਸੁਮੀਤ ਸ਼ਰਮਾ ਅਤੇ ਕਾਲਜ ਦੇ ਟੀਚਰ ਤੇ ਵਿਦਿਆਰਥੀ ਹਾਜ਼ਰ ਸਨ |