29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਦਿਆਰਥੀਆਂ ਨੂੰ ਕਰੀਅਰ ਮਾਰਗ ਦਰਸ਼ਨ ਲਈ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਸਰਕਾਰੀ ਸਕੂਲ ਦਾ ਦੌਰਾ

Ad Position 21
No active advertisement
ਅਜੀਤ ਡੈਸਕ 28-04-2026
ਬਟਾਲਾ, 27 ਅਪ੍ਰੈਲ (ਸਤਿੰਦਰ ਸਿੰਘ)-ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਦੌਰਾ ਕੀਤਾ ਗਿਆ | ਇਹ ਦੌਰਾ ਐੱਸ.ਸੀ.ਈ.ਆਰ.ਟੀ. ਪੰਜਾਬ ਦੀ ਸਹਾਇਕ ਡਾਇਰੈਕਟਰ ਸ਼੍ਰੀਮਤੀ ਸ਼ਰੂਤੀ ਸ਼ੁਕਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਰਮਜੀਤ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਰੂਬਰੂ ਹੋ ਕੇ 12ਵੀਂ ਤੋਂ ਬਾਅਦ ਉਪਲੱਬਧ ਕਰੀਅਰ ਮੌਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਵਲੋਂ ਪ੍ਰਤੀਯੋਗੀ ਪ੍ਰੀਖਿਆਵਾਂ, ਸਕਿਲਡ ਅਤੇ ਕਿੱਤਾ ਮੁਖੀ ਕੋਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਰੁਝਾਨ ਅਤੇ ਯੋਗਤਾ ਅਨੁਸਾਰ ਸਹੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਗਿਆ | ਦੌਰੇ ਦੌਰਾਨ ਸਕੂਲ ਗਾਈਡੈਂਸ ਕੌਂਸਲਰ ਰਾਜਬੀਰ ਕੌਰ ਵਲੋਂ ਤਿਆਰ ਕੀਤੇ ਗਏ 'ਗਾਈਡੈਂਸ ਕਾਰਨਰ' ਦਾ ਵੀ ਜਾਇਜ਼ਾ ਲਿਆ ਗਿਆ | ਮੁਕੇਸ਼ ਵਰਮਾ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਸੁਝਾਅ ਦਿੱਤਾ ਕਿ ਇਸ ਵਿਚ ਹੋਰ ਵੀ ਕਿੱਤਾ ਮੁਖੀ ਕੋਰਸਾਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਸੰਬੰਧਿਤ ਸਮੱਗਰੀ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਵਧੇਰੇ ਲਾਭ ਮਿਲ ਸਕੇ | ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਭਵਿੱਖ ਅਤੇ ਕਰੀਅਰ ਨਾਲ ਜੁੜੇ ਸਵਾਲ ਪੁੱਛੇ, ਜਿਨ੍ਹਾਂ ਦੇ ਮੁਕੇਸ਼ ਵਰਮਾ ਵਲੋਂ ਸੰਤੁਸ਼ਟੀਕਾਰਕ ਜਵਾਬ ਦਿੱਤੇ ਗਏ | ਸਕੂਲ ਵਿਚ ਪਹਿਲੀ ਵਾਰ ਆਉਣ 'ਤੇ ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਅਭਿਨਾਸ਼ ਸ਼ਰਮਾ, ਪ੍ਰਦੀਪ ਸਹਿਗਲ, ਅਜੇ ਕੁਮਾਰ ਕੌਸ਼ਲ, ਨੀਰੂ ਭੰਡਾਰੀ, ਗੁਰਟੇਕ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜ਼ੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਇਕ ਵਫ਼ਦ ਐੱਮ.ਪੀ. ਰੰਧਾਵਾ ਨੂੰ ਮਿਲਿਆ ਅਗਲੀ ਖ਼ਬਰ ਫਤਹਿਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਸੜਕ ਨਾਲ ਲਗਦੇ ਖੇਤਾਂ 'ਚ ਨਾੜ ਨੂੰ ਲਗਾਈ ਸ਼ਰੇਆਮ ਅੱਗ
Ad Position 24