29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਇਕ ਵਫ਼ਦ ਐੱਮ.ਪੀ. ਰੰਧਾਵਾ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 28-04-2026
ਵਡਾਲਾ ਬਾਂਗਰ, 27 ਅਪ੍ਰੈਲ (ਭੁੰਬਲੀ)-ਅੱਜ ਪਿੰਡ ਅਵਾਣ, ਦੂਲਾਨੰਗਲ, ਸਹਾਰੀ ਸਮੇਤ ਹੋਰ ਪਿੰਡਾਂ ਦੇ ਸਰਪੰਚਾਂ-ਪੰਚਾਂ ਤੇ ਕਾਂਗਰਸੀ ਵਰਕਰਾਂ ਦਾ ਇਕ ਵਿਸ਼ੇਸ਼ ਵਫ਼ਦ ਚੇਅਰਮੈਨ ਬਲਜੀਤ ਸਿੰਘ ਅਵਾਣ ਦੀ ਅਗਵਾਈ ਹੇਠ ਜਿਸ ਵਿਚ ਸਾ. ਸਰਪੰਚ ਰਵਿੰਦਰ ਸਿੰਘ ਰਵੀ ਦੂਲਾਨੰਗਲ, ਸਾ. ਸਰਪੰਚ ਭੁਪਿੰਦਰ ਸਿੰਘ ਨੂਰੋਵਾਲੀ, ਨੰਬਰਦਾਰ ਦਵਿੰਦਰ ਸਿੰਘ ਸਹਾਰੀ, ਅਮਰਜੀਤ ਸਿੰਘ ਬੱਬੂ ਸਹਾਰੀ, ਮਲੂਕ ਸਿੰਘ ਦੂਲਾਨੰਗਲ, ਪਲਵਿੰਦਰ ਸਿੰਘ ਸਹਾਰੀ ਸਮੇਤ ਹੋਰ ਮੁਹਤਬਰ ਵਿਅਕਤੀ ਮੌਜ਼ੂਦ ਸਨ, ਆਪਣੀਆਂ ਮੰਗਾਂ ਤੇ ਸਮੱਸਿਆਵਾਂ ਲੈ ਕੇ ਹਲਕਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ | ਰੰਧਾਵਾ ਨੇ ਉਕਤ ਆਗੂਆਂ ਨਾਲ ਭਵਿੱਖ ਦੀ ਰਾਜਨੀਤੀ ਨੂੰ ਲੈ ਕੇ ਡੂੰਘੀਆਂ ਵਿਚਾਰਾਂ ਕੀਤੀਆਂ ਅਤੇ ਕਿਹਾ ਕਿ ਮੈਂ ਪਿੰਡਾਂ ਦੇ ਰਹਿੰਦੇ ਵਿਕਾਸ ਕੰਮਾਂ ਲਈ ਆਪਣੇ ਐੱਮ.ਪੀ. ਕੋਟੇ ਵਿਚੋਂ ਅਨੇਕਾਂ ਗ੍ਰਾਂਟਾਂ ਜਾਰੀ ਕੀਤੀਆਂ ਹਨ ਤੇ ਆਉਣ ਵਾਲੇ ਸਮੇਂ ਵਿਚ ਕਰਾਂਗਾ | ਉਨ੍ਹਾਂ ਇਸ ਮੌਕੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕਮਰਕੱਸੇ ਕਰ ਲੈਣ ਤਾਂ ਜੋ ਸੂਬੇ ਅੰਦਰ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਬਣਾਈ ਜਾ ਸਕੇ | ਉਨ੍ਹਾਂ ਪਿੰਡਾਂ ਦੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਧੜੇਬੰਦੀ ਤੋਂ ਉਪਰ ਉੱਠ ਕੇ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਮਿਲ ਬੈਠ ਕੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਰੁੱਸਿਆਂ ਨੂੰ ਮਨਾ ਕੇ ਨਾਲ ਤੋਰਿਆ ਜਾਵੇ ਤਾਂ ਜੋ ਕਾਂਗਰਸ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਸਰਪੰਚ ਸੋਨੀ ਲੋਪਾ, ਸਰਪੰਚ ਗੁਰਨਾਮ ਸਿੰਘ ਬਰੀਲਾ, ਪ੍ਰਧਾਨ ਹਰਵਿੰਦਰ ਸਿੰਘ ਅਲਾਵਲਪੁਰ, ਸਰਪੰਚ ਇੰਦਰਜੀਤ ਸਿੰਘ ਸ਼ਾਹਪੁਰ, ਸਰਪੰਚ ਮੇਜਰ ਸਿੰਘ ਢਿੱਲੋਂ ਮੁਸਤਰਾਪੁਰ, ਸਰਪੰਚ ਪਲਵਿੰਦਰ ਸਿੰਘ ਮੱਲੀ ਭੰਡਾਲ ਸਮੇਤ ਹੋਰ ਵਰਕਰ ਹਾਜ਼ਰ ਸਨ ਸਨ |
Ad Position 22
No active advertisement
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੇ ਐੱਨ.ਸੀ.ਸੀ. ਕੈਡਿਟਾਂ ਨੇ ਸਿਖਲਾਈ ਕੈਂਪ ਵਿਚ ਹਿੱਸਾ ਲਿਆ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਕਰੀਅਰ ਮਾਰਗ ਦਰਸ਼ਨ ਲਈ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਸਰਕਾਰੀ ਸਕੂਲ ਦਾ ਦੌਰਾ
Ad Position 24