ਫ਼ਤਹਿਗੜ੍ਹ ਚੂੜੀਆਂ, 27 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਡਿਵਾਈਨ ਪਬਲਿਕ ਸਕੂਲ ਮਾਲੇਵਾਲ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਦਸਤਾਰਬੰਦੀ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਪੂਰਵਕ ਭਾਗ ਲਿਆ | ਮੁਕਾਬਲਿਆਂ ਵਿਚ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਨ੍ਹਾਂ ਪ੍ਰਤੀਯੋਗਤਾਵਾਂ ਵਿਚ ਪੇਂਟਿੰਗ ਮੁਕਾਬਲੇ ਵਿਚੋਂ ਸੁਖਨੂਰ ਕੌਰ ਨੇ ਪਹਿਲਾ, ਕਮਲਨੂਰ ਕੌਰ ਨੇ ਦੂਜਾ, ਹਰਵਿੰਦਰ ਕੌਰ ਅਤੇ ਗੁਰਨਾਜ਼ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਦਸਤਾਰਬੰਦੀ ਮੁਕਾਬਲੇ ਵਿਚ ਲਕਸ਼ਦੀਪ ਸਿੰਘ ਨੇ ਪਹਿਲਾ, ਮੌਲਿਕਪ੍ਰੀਤ ਸਿੰਘ ਨੇ ਦੂਜਾ, ਦਿਲਬਾਗ ਸਿੰਘ ਅਤੇ ਹਰਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਸਕੂਲ ਦੇ ਮੁਖੀ ਸ੍ਰੀ ਅਨਿਲ ਨੈਬ, ਪਿ੍ੰਸੀਪਲ ਸੋਨੂ ਬਾਲਾ ਅਤੇ ਅਕਾਦਮਿਕ ਡਾਇਰੈਕਟਰ ਸ੍ਰੀ ਅਮਿਤ ਅਬਰੋਲ ਵਲੋਂ ਬੱਚਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ |