29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 28-04-2026
ਗੁਰਦਾਸਪੁਰ, 27 ਅਪ੍ਰੈਲ (ਅਸ਼ੋਕ ਸ਼ਰਮਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸ਼ਾਲਾ ਪੁਲਿਸ ਨੇ ਇਲਾਕੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਕੀਤੀ ਹੋਈ ਹੈ ਅਤੇ ਇਲਾਕੇ ਅੰਦਰ ਨਸ਼ਾ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਵਲੋਂ ਥਾਂ-ਥਾਂ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਥਾਣਾ ਪੁਰਾਣਾ ਸ਼ਾਲਾ ਦੇ ਏ.ਐਸ.ਆਈ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਧੁੱਸੀ ਬੰਨ੍ਹ ਪੁਲੀ ਭੈਣੀ ਮੀਲਵਾਂ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ ਕਿ ਇਕ ਅਣਪਛਾਤਾ ਮੋਨਾ ਵਿਅਕਤੀ ਮੋਟਰਸਾਈਕਲ ਨੰਬਰ ਪੀ.ਬੀ 06.ਏ.ਐਚ.6574 ਮਾਰਕਾ ਸਪਲੈਂਡਰ 'ਤੇ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਜੋ ਪੁਲਿਸ ਨੂੰ ਦੇਖ ਕੇ ਪਿੱਛੇ ਹੀ ਮੋਟਰਸਾਈਕਲ ਸੁੱਟ ਕੇ ਖੇਤਾਂ ਵੱਲ ਭੱਜਣ ਵਿਚ ਕਾਮਯਾਬ ਹੋ ਗਿਆ | ਉਕਤ ਵਿਅਕਤੀ ਦਾ ਮੋਟਰਸਾਈਕਲ ਅਤੇ 30 ਹਜ਼ਾਰ ਐਮ.ਐਲ ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ | ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਖ਼ਾਲਸਾ ਕਾਲਜ ਫਾਰ ਵੂਮੈਨ ਧਾਰੀਵਾਲ ਵਿਖੇ ਵਿਦਾਇਗੀ ਸਮਾਰੋਹ ਅਗਲੀ ਖ਼ਬਰ ਜਮਹੂਰੀਅਤ ਦੀ ਲਾਜ ਰੱਖਦੇ ਹੋਏ ਬਾਗੀ 7 ਸੰਸਦ ਮੈਂਬਰ ਮੈਂਬਰਸ਼ਿਪ ਤੋਂ ਫੌਰੀ ਅਸਤੀਫੇ ਦੇਣ- ਕਾ. ਦਲਜੀਤ ਗੋਰਾ
Ad Position 24