30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਭਗਠਾਣਾ ਬੋਹੜਵਾਲਾ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ

Ad Position 21
No active advertisement
ਅਜੀਤ ਡੈਸਕ 28-04-2026
ਡੇਰਾ ਬਾਬਾ ਨਾਨਕ, 27 ਅਪ੍ਰੈਲ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਵਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲਗਾਏ ਜਾ ਰਹੇ ਮੁਫ਼ਤ ਅੱਖਾਂ ਦੇ ਕੈਂਪਾਂ ਦੀ ਲੜੀ ਤਹਿਤ ਪਿੰਡ ਭਗਠਾਣਾ ਬੋਹੜਵਾਲਾ ਵਿਖੇ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਦੇ ਪ੍ਰਬੰਧਾਂ ਹੇਠ ਅੱਖਾਂ ਦਾ ਕੈਂਪ ਲਗਾਇਆ ਗਿਆ | ਕੈਂਪ ਸਬੰਧੀ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ-ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਨਰਿੰਦਰ ਕੁਮਾਰ ਵਲੋਂ ਅਧੁਨਿਕ ਤਕਨੀਕ ਨਾਲ 110 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੇ ਜਾਣ ਉਪਰੰਤ ਮਿਸ਼ਨ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮਿਸ਼ਨ ਵਲੋਂ 2 ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕਰਵਾਏ ਜਾਣ ਨੂੰ ਵੀ ਮਨਜੂਰੀ ਦਿੱਤੀ ਗਈ ਹੈ | ਜ਼ਿਕਰਯੋਗ ਹੈ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਹਰ ਮਹੀਨੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲੜੀਵਾਰ 2 ਕੈਂਪ ਲਗਾਏ ਜਾਂਦੇ ਹਨ, ਜਿਸ ਦੌਰਾਨ ਜਿੱਥੇ ਮਰੀਜ਼ਾਂ ਦੀ ਅਧੁਨਿਕ ਮਸ਼ੀਨਾਂ ਨਾਲ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ, ਉਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਤੋਂ ਇਲਾਵਾ ਅੱਖਾਂ ਦੇ ਰੱਖ-ਰਖਾਵ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਸ਼ਮਸ਼ੇਰ ਸਿੰਘ, ਡਾ. ਸਰਦੂਲ ਸਿੰਘ, ਸੁਖਵਿੰਦਰ ਸਿੰਘ, ਪ੍ਰਭਨੂਰ ਸਿੰਘ, ਅਮਰੀਕ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ' ਤਹਿਤ ਗੁਰਪ੍ਰੀਤ ਕੌਰ ਪਨੂੰ ਵਲੋਂ ਪਿੰਡ ਚੱਕ ਖਾਸਾ ਕੁੱਲੀਆਂ ਵਿਖੇ ਮੀਟਿੰਗ ਅਗਲੀ ਖ਼ਬਰ ਅਹਿਮਦੀਆ ਕਿ੍ਕਟ ਕਲੱਬ ਕਾਦੀਆਂ ਨੇ ਜਿੱਤ ਦਰਜ ਕਰਦਿਆਂ ਕੱਪ ਆਪਣੇ ਨਾਂਅ ਕੀਤਾ
Ad Position 24