ਬਟਾਲਾ, 27 ਅਪ੍ਰੈਲ (ਸਤਿੰਦਰ ਸਿੰਘ)-ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਤਹਿਤ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਚੱਕ ਖਾਸਾ ਕੁੱਲੀਆਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਪੰਨੂੰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਮਨਦੀਪ ਕੌਰ ਪੰਨੂੰ ਅਤੇ ਸਰਪੰਚ ਪਰਮਜੀਤ ਕੌਰ ਪਤਨੀ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ 4 ਸਾਲਾਂ ਦੌਰਾਨ ਮਾਨ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਤਰੱਕੀ ਦੀ ਦੀ ਨਵੀਂ ਰਫ਼ਤਾਰ ਦਿੱਤੀ ਹੈ | ਸ੍ਰੀਮਤੀ ਗੁਰਪ੍ਰੀਤ ਕੌਰ ਪਨੂੰ ਨੇ ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਸਹੂਲਤਾਂ ਬਾਰੇ ਇਲਾਕਾ ਵਾਸੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ, ਮੁਫ਼ਤ ਬਿਜਲੀ, ਸਿਹਤ ਸੁਰੱਖਿਆ, ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ | ਸਰਕਾਰ ਵਲੋਂ ਸਿੱਖਿਆ ਦੇ ਖੇਤਰ 'ਚ ਸੁਧਾਰ, ਖੇਡ ਸੱਭਿਆਚਾਰ ਦਾ ਪਸਾਰ ਮਾਨ ਸਰਕਾਰ ਦੇ ਪੰਜਾਬ ਪ੍ਰਤੀ ਸਮਰਪਣ ਦੀ ਗਵਾਹੀ ਭਰਦੇ ਹਨ | ਇਸ ਮੌਕੇ ਨਿਰਮਲਜੀਤ ਸਿੰਘ, ਧਰਮ ਸਿੰਘ, ਕਰਮ ਸਿੰਘ, ਤਰਮ ਸਿੰਘ, ਨਿਰਵੇਲ ਸਿੰਘ ਆਦਿ ਹਾਜ਼ਰ ਰਹੇ |