11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਪਾਰੀ ਦੀ ਦੁਕਾਨ 'ਤੇ ਹੈਂਡ ਗ੍ਰਨੇਡ ਮਿਲਣ ਤੋਂ ਬਾਅਦ ਪੁਲਿਸ ਨੇ ਸ਼ਹਿਰ ਦੇ ਮੇਨ ਬਾਜ਼ਾਰ 'ਚ ਵਧਾਈ ਚੌਕਸੀ

Ad Position 21
No active advertisement
ਅਜੀਤ ਡੈਸਕ 29-04-2026
ਗੁਰਦਾਸਪੁਰ, 28 ਅਪ੍ਰੈਲ (ਚੱਕਰਾਜਾ)-ਬੀਤੀ ਰਾਤ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਅਸ਼ੋਕਾ ਚਿਪਸ ਦੁਕਾਨ ਨੇੜੇ ਪੈਂਦੀੇ ਇਕ ਦੁਕਾਨ ਦੇ ਬਾਹਰ ਹੱਥਗੋਲਾ ਮਿਲਣ ਤੋਂ ਬਾਅਦ ਬਾਜ਼ਾਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਜਿਸ ਨੰੂ ਲੈ ਕੇ ਅੱਜ ਪੁਲਿਸ ਨੇ ਚੌਕਸੀ ਵਧਾਉਂਦੇ ਹੋਏ ਨੇੜੇ ਪੈਂਦੇ ਬਾਜ਼ਾਰ ਨੰੂ ਬੰਦ ਕਰਵਾਇਆ ਅਤੇ ਬੰਬ ਸਕੂਐਡ ਦੀ ਟੀਮ ਵਲੋਂ ਗ੍ਰਨੇਡ ਨੂੰ ਜ਼ਬਤ ਕੀਤਾ ਗਿਆ | ਜਦੋਂ ਕਿ ਘਟਨਾ ਤੋਂ ਬਾਅਦ ਅੱਜ ਸਵੇਰੇ ਪੁਲਿਸ ਸੁਪਰਡੈਂਟ (ਐੱਸ.ਪੀ.) ਡੀ. ਕੇ. ਚੌਧਰੀ ਦੀ ਨਿਗਰਾਨੀ ਹੇਠ ਡਾਗ ਸਕੂਐਡ ਅਤੇ ਬੰਬ ਸਕੂਐਡ ਟੀਮਾਂ ਨੇ ਗੁਰਦਾਸਪੁਰ ਦੇ ਸਾਰੇ ਬਾਜ਼ਾਰਾਂ ਦੀਆਂ ਦੁਕਾਨਾਂ ਅਤੇ ਪ੍ਰਵਾਸੀਆਂ ਦੀ ਦੁਕਾਨਾਂ 'ਤੇ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਗਈ ਤਾਂ ਜੋ ਭਵਿੱਖ ਵਿਚ ਕਿਸੇ ਵੀ ਵਾਰਦਾਤ ਨੂੰ ਰੋਕਿਆ ਜਾ ਸਕੇ | ਇਸ ਮੌਕੇ ਐੱਸ.ਪੀ. ਡੀ. ਕੇ. ਚੌਧਰੀ ਨੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਾਮਾਨ ਅੰਦਰ ਰੱਖਣ ਅਤੇ ਜੇਕਰ ਉਹ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਅਜਨਾਲਾ ਵਿਕਾਸ ਪੱਖੋਂ ਪੰਜਾਬ 'ਚੋਂ ਪਹਿਲੇ ਸਥਾਨ 'ਤੇ ਆਵੇਗਾ-ਵਿਧਾਇਕ ਧਾਲੀਵਾਲ <br/> ਅਗਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਨੰੂ ਲੈ ਕੇ ਅਕਾਲੀ ਦਲ ਵਲੋਂ ਕੱਲ੍ਹ ਦਿੱਤਾ ਜਾਵੇਗਾ ਧਰਨਾ- ਬੱਬੇਹਾਲੀ <br/>
Ad Position 24