11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਵਲੋਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 29-04-2026
ਧਿਆਨਪੁਰ, 28 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)-ਉੱਘੇ ਸਮਾਜ ਸੇਵਕ ਅਤੇ ਸਫ਼ਲ ਕਾਰੋਬਾਰੀ ਜ਼ਿਲ੍ਹਾ ਟਰੇਡ ਸੈੱਲ ਭਾਜਪਾ ਦੇ ਕਨਵੀਨਰ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਵਲੋਂ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ਲਈ ਧਿਆਨਪੁਰ ਅਤੇ ਨਜ਼ਦੀਕ ਦੇ ਪਿੰਡਾਂ ਵਿਚ ਜੰਗੀ ਪੱਧਰ 'ਤੇ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਸ੍ਰੀ ਵਿਜੇ ਸੋਨੀ ਮੋਹਲੋਵਾਲੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ 7 ਮੈਂਬਰ ਜੋ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ, ਇਸ ਤੋਂ ਬਾਅਦ ਬਹੁਤ ਸਾਰੇ ਆਪ ਵਿਧਾਇਕ ਵੀ ਭਾਜਪਾ ਵਿਚ ਆਉਣ ਲਈ ਕਾਹਲੇ ਹੋਏ ਪਏ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਸਕੀਮਾਂ ਕਰ ਕੇ ਉਹ ਸਾਰੇ ਵਰਗਾਂ ਦੇ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੇ ਹਨ, ਜਿਸ ਕਰ ਕੇ ਪੰਜਾਬ ਵਿਚ ਵੀ 2027 'ਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਕਿਸਾਨਾਂ ਸਮੇਤ ਸਾਰੇ ਵਰਗਾਂ ਦੇ ਮਸਲੇ ਹੱਲ ਹੋਣਗੇ | ਇਸ ਮੌਕੇ ਕਵਲਜੀਤ ਸਿੰਘ ਗੱਗੂ ਮੰਮਣ, ਮਾਸਟਰ ਕਿਸ਼ੋਰ ਆਨੰਦ ਅਤੇ ਭਾਜਪਾ ਦੇ ਜ਼ਿਲ੍ਹਾ ਆਗੂ ਰਾਜੂ ਪੰਡਿਤ ਸਮੇਤ ਬਹੁਤ ਸਾਰੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਗੁਰਦਾਸਪੁਰ ਵਿਖੇ ਕੱਲ੍ਹ ਨੂੰ ਲੱਗੇਗਾ ਖੁੱਲ੍ਹਾ ਦਰਬਾਰ <br/> ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਾ ਔਰਤ ਦੇ ਕੰਨ ਦੀ ਵਾਲੀ ਝਪਟ ਕੇ ਹੋਇਆ ਫਰਾਰ
Ad Position 24