ਧਾਰੀਵਾਲ, 28 ਅਪ੍ਰੈਲ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਪਸਨਾਵਲ ਦੇ ਸਬਕਾ ਸਰਪੰਚ ਹਰਦਿਆਲ ਸਿੰਘ ਅਤੇ ਸਮੁੱਚੇ ਮੰਡ ਪਰਿਵਾਰ ਨਾਲ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਘਰ ਪਹੁੰਚ ਕੇ ਅਫਸੋਸ ਕੀਤਾ | ਸ: ਬਾਜਵਾ ਨੇ ਕਿਹਾ ਕਿ ਮਾਤਾ ਹਰਜਿੰਦਰ ਕੌਰ ਦੀਆਂ ਪਰਿਵਾਰ, ਸਮਾਜ ਅਤੇ ਧਾਰਮਿਕ ਸੇਵਾਵਾਂ ਹਮੇਸ਼ਾ ਯਾਦ ਰਹਿਣਗੀਆਂ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਮਿੰਦਰ ਸਿੰਘ ਧਾਲੀਵਾਲ, ਸਰਪੰਚ ਜਸਵੰਤ ਸਿੰਘ ਦੁੱਲੂਆਣਾ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਆਦਿ ਕਈ ਹੋਰ ਆਗੂ ਵੀ ਹਾਜ਼ਰ ਸਨ |