11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 29-04-2026
ਗੁਰਦਾਸਪੁਰ, 28 ਅਪ੍ਰੈਲ (ਚੱਕਰਾਜਾ)-ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ 3 ਜੂਨ (ਚਾਰ ਹਫ਼ਤੇ) ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ ਜ਼ਿਲ੍ਹਾ ਅੰਮਿ੍ਤਸਰ ਵਿਖੇ ਚਲਾਇਆ ਜਾਣਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ 'ਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ ਵੱਖ ਵਿਸ਼ਾ ਮਾਹਿਰਾਂ ਵਲੋਂ ਪਸ਼ੂਆਂ ਦੀ ਸਾਂਭ ਸੰਭਾਲ, ਵੱਖ ਵੱਖ ਬਿਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ | ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈੱਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ | ਸਿਖਲਾਈ ਕੋਰਸ ਲਈ ਡੇਅਰੀ ਫਾਰਮਰ ਜੇ ਘੱਟੋ ਘੱਟ 10 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਅਤੇ ਪਹਿਲਾਂ ਘੱਟੋ ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿਚ ਭਾਗ ਲੈ ਸਕਦੇ ਹਨ | ਚਾਹਵਾਨ 30 ਅਪ੍ਰੈਲ ਤੱਕ ਜਿਲਾ ਪ੍ਰਬੰਧਕੀ ਕੰਪਲੈਕਸ ਬਲਾਕ-ਬੀ ਚੌਥੀ ਮੰਜ਼ਿਲ ਕਮਰਾ ਨੰ:508 ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਿਖੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ | ਚੁਣੇ ਹੋਏ ਸਿੱਖਿਆਰਥੀ ਜਨਰਲ ਕੈਟਾਗਰੀ ਲਈ ਫ਼ੀਸ 5000 ਅਤੇ ਅਨੁਸੂਚਿਤ ਜਾਤੀ ਲਈ 4000 ਫ਼ੀਸ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਚੈੱਸ ਮੁਕਾਬਲੇ 'ਚ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਨੁੱਖ ਨੂੰ ਜੀਵਨ 'ਚ ਇਕ ਰੁੱਖ ਲਗਾ ਕੇ ਪਾਲਣਾ ਚਾਹੀਦੈ ਹੈ : ਕਰਨਲ ਪੀ.ਡੀ.ਐਸ. ਬੱਲ
Ad Position 24