11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸ੍ਰੀ ਗੁਰੂ ਹਰਿਕਿ੍ਸਨ ਮਾਡਰਨ ਸਕੂਲ ਦੇ ਵਿਦਿਆਰਥੀਆਂ ਦਾ ਸ੍ਰੀ ਅਨੰਦਪੁਰ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਟੂਰ

Ad Position 21
No active advertisement
ਅਜੀਤ ਡੈਸਕ 29-04-2026
ਵਡਾਲਾ ਗ੍ਰੰਥੀਆਂ, 28 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਕਿ੍ਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਲੋਂ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਵਿਰਾਸਤ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕਰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਵਿਖੇ ਮੁਫ਼ਤ ਟੂਰ ਰਵਾਨਾ ਕੀਤਾ ਗਿਆ | ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਬੜੀ ਹੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਨਮੱੁਖ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਪ੍ਰਣ ਲਿਆ | ਸਕੂਲ ਦੇ ਚੇਅਰਮੈਨ ਵਰਿੰਦਰ ਸਿੰਘ, ਚੇਅਰਪਰਸਨ ਨਰਿੰਦਰ ਕੌਰ, ਚੇਅਰਪਰਸਨ ਰਵਿੰਦਰ ਕੌਰ, ਡਾਇਰੈਕਟਰ ਚਰਨਜੀਤ ਸਿੰਘ ਪਾਰੋਵਾਲ, ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ, ਪਿ੍ੰਸੀਪਲ ਰਣਜੀਤ ਸਿੰਘ ਅਤੇ ਉਪ ਪਿ੍ੰਸੀਪਲ ਮਲਕੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਅਤੇ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸੇਵਾ ਕਾਰਜਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਯਾਤਰਾ ਉਪਰੰਤ ਪਹੁੰਚੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਨ੍ਹਾਂ ਸਥਾਨਾਂ ਦੇ ਦਰਸ਼ਨ ਕਰ ਕੇ ਗੁਰਬਾਣੀ ਅਤੇ ਸਿੱਖ ਇਤਿਹਾਸ ਬਾਰੇ ਜਿੱਥੇ ਬਹੁਤ ਕੁਝ ਜਾਨਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਉੱਥੇ ਵਿਰਾਸਤ-ਏ-ਖਾਲਸਾ ਦੇਖ ਕੇ ਆਪਣੇ ਅਮੀਰ ਵਿਰਸੇ ਤੇ ਸੱਭਿਆਚਾਰ ਬਾਰੇ ਵੀ ਬਹੁਤ ਕੁਝ ਜਾਨਣ ਦਾ ਮੌਕਾ ਪ੍ਰਾਪਤ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਬਾਲੇਵਾਲ ਦੇ ਪ੍ਰਾਇਮਰੀ ਸਕੂਲ ਦੇ ਕਲਾਸ ਰੂਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਰਕਾਰੀ ਦਫ਼ਤਰਾਂ 'ਚ ਧੱਕੇ ਖਾਣ ਦੇ ਬਾਵਜੂਦ ਨਹੀਂ ਮਿਲਿਆ ਪਿੰਡ ਚਿੱਕੜੀ ਦੇ ਕਿਸਾਨਾਂ ਨੂੰ ਝੋਨੇ ਦੇ ਖਰਾਬੇ ਦਾ ਮੁਆਵਜ਼...
Ad Position 24