11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਬਾਲੇਵਾਲ ਦੇ ਪ੍ਰਾਇਮਰੀ ਸਕੂਲ ਦੇ ਕਲਾਸ ਰੂਮ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-04-2026
ਬਟਾਲਾ, 28 ਅਪ੍ਰੈਲ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਇਨ੍ਹਾਂ ਕਾਰਜਾਂ ਨੂੰ ਮੁੱਖ ਰੱਖਦਿਆਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਬਾਲੇਵਾਲ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਲਾਸ ਰੂਮ ਦਾ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਸ: ਬਲਬੀਰ ਸਿੰਘ ਪੰਨੂੰ ਨੇ ਦੱਸਿਆ ਕਿ ਇਸ ਕਲਾਸ ਰੂਮ ਨੂੰ 7.51 ਲੱਖ ਦੀ ਲਾਗਤ ਨਾਲ ਤਿਆਰ ਕਰ ਦਿੱਤਾ ਗਿਆ ਹੈ | ਸ: ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਉਚਾ ਚੁੱਕਣ ਲਈ ਯਤਨਸ਼ੀਲ ਹੈ, ਜਿਸ ਤਹਿਤ ਵੱਡੀ ਪੱਧਰ 'ਤੇ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ, ਸਰਪੰਚ ਸ੍ਰੀਮਤੀ ਬਲਵਿੰਦਰ ਕੌਰ, ਬਿਕਰਮਜੀਤ ਸਿੰਘ, ਅੰਮਿ੍ਤਪਾਲ ਸਿੰਘ, ਤੇਜਿੰਦਰ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਗੁਰਮੀਤ ਸਿੰਘ, ਪ੍ਰਭਜੋਤ ਸਿੰਘ, ਰਣਜੀਤ ਕੌਰ, ਰੁਪਿੰਦਰ ਕੌਰ, ਦਵਿੰਦਰ ਕੌਰ, ਰਜਿੰਦਰ ਸਿੰਘ ਪਾਲੀ ਹਲਕਾ ਕੋਆਰਡੀਨੇਟਰ ਐਜੂਕੇਸ਼ਨ ਵਿੰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਨੀ ਜਾਰੀ <br/... ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸਨ ਮਾਡਰਨ ਸਕੂਲ ਦੇ ਵਿਦਿਆਰਥੀਆਂ ਦਾ ਸ੍ਰੀ ਅਨੰਦਪੁਰ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਟੂਰ
Ad Position 24