12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦਾ ਲਿਆ ਫ਼ੈਸਲਾ- ਨਰਿੰਦਰ ਸ਼ਰਮਾ

Ad Position 21
No active advertisement
ਅਜੀਤ ਡੈਸਕ 29-04-2026
ਦੀਨਾਨਗਰ, 28 ਅਪ੍ਰੈਲ (ਸੋਢੀ/ਘੁੰਮਣ/ਸ਼ਰਮਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਅਹਿਮ ਮੀਟਿੰਗ ਹੋਈ | ਜਿਸ ਵਿਚ ਆਗੂਆਂ ਨੇ ਮੌਜੂਦਾ ਹਾਲਾਤਾਂ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਅਗਲੇ ਸੰਘਰਸ਼ ਲਈ ਮਹੱਤਵਪੂਰਨ ਫ਼ੈਸਲੇ ਲਏ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੀਨੀਅਰ ਆਗੂ ਨਰਿੰਦਰ ਸ਼ਰਮਾ ਦੀਨਾਨਗਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰਵੱਈਏ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉੱਚ ਅਦਾਲਤਾਂ ਵਲੋਂ ਦਿੱਤੇ ਮੁਲਾਜ਼ਮ ਹਿਤੈਸ਼ੀ ਫ਼ੈਸਲੇ ਲਾਗੂ ਕਰਨ 'ਚ ਸਰਕਾਰ ਟਾਲ ਮਟੋਲ ਕਰ ਰਹੀ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਕਰੜਾ ਜਵਾਬ ਦਿੱਤਾ ਜਾਵੇਗਾ | ਮੀਟਿੰਗ ਵਿਚ ਇਹ ਫ਼ੈਸਲਾ ਵੀ ਲਿਆ ਕਿ 5 ਮਈ ਤੋਂ 8 ਮਈ ਵਿਚਕਾਰ ਕਿਸੇ ਇਕ ਦਿਨ ਜ਼ਿਲ੍ਹਾ ਪੱਧਰੀ ਜਨਰਲ ਇਜਲਾਸ ਕਰਵਾਏ ਜਾਣਗੇ, ਜਿਨ੍ਹਾਂ ਵਿਚ ਨੇੜਲੇ ਜ਼ਿਲਿ੍ਹਆਂ ਦੇ ਸੂਬਾਈ ਆਗੂ ਵੀ ਸ਼ਿਰਕਤ ਕਰਨਗੇ | ਇਨ੍ਹਾਂ ਇਜਲਾਸਾਂ ਵਿਚ ਸੰਘਰਸ਼ ਨੂੰ ਤੇਜ਼ ਕਰਨ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ | ਇਸ ਤੋਂ ਇਲਾਵਾ 15 ਮਈ ਨੂੰ ਸੰਗਰੂਰ 'ਚ ਸੂਬਾ ਤੇ ਜ਼ਿਲ੍ਹਾ ਲੀਡਰਸ਼ਿਪ ਵਲੋਂ ਕਾਲੇ ਚੋਲੇ ਪਾ ਕੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਵੱਲ ਸੰਕੇਤਕ ਰੋਸ ਮਾਰਚ ਅਤੇ ਘਿਰਾਓ ਕੀਤਾ ਜਾਵੇਗਾ | ਯੂਨੀਅਨ ਨੇ ਆਉਣ ਵਾਲੀਆਂ ਨਗਰ ਕੌਂਸਲ ਤੇ ਨਿਗਮ ਚੋਣਾਂ ਦੌਰਾਨ ਸਰਕਾਰ ਖ਼ਿਲਾਫ਼ ਮੁਹਿੰਮ ਚਲਾਉਣ ਦਾ ਫ਼ੈਸਲਾ ਵੀ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਬੈਡਮਿੰਟਨ ਮੁਕਾਬਲੇ 'ਚ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਨੀ ਜਾਰੀ <br/...
Ad Position 24