ਗੁਰਦਾਸਪੁਰ, 28 ਅਪ੍ਰੈਲ (ਚੱਕਰਾਜਾ)-ਮਿੰਨੀ ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 2026-27 ਦੇ ਮੁਕਾਬਲੇ ਜਲੰਧਰ ਵਿਖੇ ਕਰਵਾਏ ਗਏ | ਇਸ ਵਿਚ ਦੂਨ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਕਬੀਰ ਮਹਾਜਨ (ਯੂ-13 ਡਬਲ) ਨੇ ਭਾਗ ਲੈਂਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਡਾਇਰੈਕਟਰ ਗਗਨਦੀਪ ਸਿੰਘ ਅਤੇ ਪਿ੍ੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀਆਂ, ਕੋਚ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |