ਬਟਾਲਾ, 28 ਅਪ੍ਰੈਲ (ਹਰਦੇਵ ਸਿੰਘ ਸੰਧੂ)-ਐਫ.ਐਸ. ਮਾਨ ਸਿਲਵਰ ਕਰੀਕ ਸਕੂਲ ਬਟਾਲਾ ਵਿਖੇ ਸਤਿਨਾਮ ਸਰਵ ਕਲਿਆਣ ਟਰੱਸਟ ਵਲੋਂ ਵੱਖ-ਵੱਖ ਵਿਸ਼ਿਆਂ ਦੇ ਕੋਰਸ ਸੰਬੰਧੀ ਸੈਮੀਨਾਰ ਲਗਾਇਆ ਗਿਆ | ਸਤਿਨਾਮ ਸਰਵ ਕਲਿਆਣ ਟਰੱਸਟ ਦੇ ਮੈਂਬਰ ਹਰਜਿੰਦਰ ਸਿੰਘ, ਰਾਜਿੰਦਰ ਸਿੰਘ ਤੇ ਅਮਰੀਕ ਸਿੰਘ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਅਗਲੇਰੇ ਭਵਿੱਖ ਬਾਰੇ ਸਕੂਲ ਦੇ ਨੌਵੀ ਦਸਵੀਂ, ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਕੋਰਸ ਚੁਨਣ ਲਈ ਪ੍ਰੇਰਿਤ ਕੀਤਾ ਗਿਆ | ਸੈਮੀਨਾਰ ਦੀ ਸਮਾਪਤੀ ਮੌਕੇ ਸਕੂਲ ਪ੍ਰਬੰਧਕ ਤੇ ਪਿ੍ੰਸੀਪਲ ਹਰਜਾਪ ਕੌਰ ਦਿਓਲ ਵਲੋ ਟਰੱਸਟ ਮੈਂਬਰ ਦਾ ਸਨਮਾਨ ਤੇ ਧੰਨਵਾਦ ਕੀਤਾ |