12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਇਸ਼ਮੀਤ ਸਿੰਘ ਮਸਤਕੋਟ ਨੇ ਖੇਡ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 29-04-2026
ਵਡਾਲਾ ਬਾਂਗਰ, 28 ਅਪ੍ਰੈਲ (ਭੁੰਬਲੀ)-ਸੇਂਟ ਥੋਮਸ ਹਾਈ ਸਕੂਲ ਵਿਚ ਪੜ੍ਹਦੇ ਵਿਦਿਆਰਥੀ ਇਸ਼ਮੀਤ ਸਿੰਘ ਪੁੱਤਰ ਜਸਪਾਲ ਸਿੰਘ ਨੇ ਬੀਤੇ ਦਿਨੀਂ ਹੋਏ ਜ਼ਿਲ੍ਹਾ ਪੱਧਰ ਅਥਲੈਟਿਕਸ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਮਗਾ ਜਿੱਤਿਆ ਹੈ | ਸਕੂਲ ਪਿ੍ੰਸੀਪਲ ਸਿਸਟਰ ਸਾਗੁਨਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਭਾਗ ਲੈ ਕੇ ਤੇ ਉਸ ਵਿਚ ਜਿੱਤ ਪ੍ਰਾਪਤ ਕਰ ਕੇ ਬੱਚੇ ਨੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਲ੍ਹਾ ਪੱਧਰ 'ਤੇ ਸੋਨ ਤਮਗਾ ਜਿੱਤਣ ਵਾਲੇ ਵਿਦਿਆਰਥੀ ਇਸ਼ਮੀਤ ਸਿੰਘ ਮਸਤਕੋਟ ਦਾ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ਼ਮੀਤ ਨੇ ਦੱਸਿਆ ਕਿ ਉਹ ਇਸ ਸਫ਼ਲਤਾ ਲਈ ਪਿਛਲੇ ਲੰਮੇ ਤੋਂ ਵਡਾਲਾ ਬਾਂਗਰ ਖੇਡ ਸਟੇਡੀਅਮ ਦੇ ਟਰੈਕ ਉਪਰ ਲਗਾਤਾਰ ਮਿਹਨਤ ਕਰ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ 7 ਰਾਜ ਸਭਾ ਮੈਂਬਰਾਂ ਵਲੋਂ ਦਲ ਬਦਲਣ 'ਤੇ ਪਾਰਟੀ ਦੀ ਸਿਆਸੀ ਨੀਅਤ 'ਤੇ ਖੜ੍ਹੇ ਹੋਏ ਗੰਭੀਰ ਸਵਾਲ-ਸੁਖਦੇਵ ਸਿੰਘ... ਅਗਲੀ ਖ਼ਬਰ ਵੱਖ-ਵੱਖ ਵਿਸ਼ਿਆਂ ਦੇ ਕੋਰਸ ਸੰਬੰਧੀ ਸੈਮੀਨਾਰ ਕਰਵਾਇਆ
Ad Position 24