12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

'ਆਪ' ਦੇ 7 ਰਾਜ ਸਭਾ ਮੈਂਬਰਾਂ ਵਲੋਂ ਦਲ ਬਦਲਣ 'ਤੇ ਪਾਰਟੀ ਦੀ ਸਿਆਸੀ ਨੀਅਤ 'ਤੇ ਖੜ੍ਹੇ ਹੋਏ ਗੰਭੀਰ ਸਵਾਲ-ਸੁਖਦੇਵ ਸਿੰਘ ਸੰਧੂ <br/>

Ad Position 21
No active advertisement
ਅਜੀਤ ਡੈਸਕ 29-04-2026
ਕਾਹਨੂੰਵਾਨ, 28 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)-ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਹੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਦਲ ਬਦਲਣ ਨਾਲ ਪਾਰਟੀ ਦੀ ਨੀਤੀ ਅਤੇ ਨੀਅਤ ਉਪਰ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਬੁਲਾਰੇ ਭਾਈ ਸੁਖਦੇਵ ਸਿੰਘ ਸੰਧੂ ਨੇ ਕੀਤਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਰਾਜ ਸਭਾ ਦੇ ਰਾਹੀਂ ਪੰਜਾਬ ਦੀ ਨੁਮਾਇੰਦਗੀ ਦੇ ਨਾਂਅ 'ਤੇ ਅੱਗੇ ਲਿਆਂਦਾ ਗਿਆ ਸੀ, ਉਨ੍ਹਾਂ ਵਲੋਂ ਦਲ-ਬਦਲੀ ਕਰਨਾ ਇਹ ਦਰਸਾਉਂਦਾ ਹੈ ਕਿ ਇਹ ਵਰਤਾਰਾ ਮੌਕਾਪ੍ਰਸਤੀ ਅਤੇ ਸਿਆਸੀ ਲਾਭ 'ਤੇ ਆਧਾਰਿਤ ਸੀ | ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਤੋਂ ਬਾਹਰੀ ਚਿਹਰਿਆਂ ਨੂੰ ਰਾਜ ਸਭਾ ਵਿਚ ਭੇਜਣਾ ਪੰਜਾਬ ਦੇ ਹੱਕਾਂ ਨਾਲ ਸਿੱਧਾ ਧੋਖਾ ਸੀ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਧਨਾਢ ਆਗੂਆਂ ਦੀ ਨੀਅਤ ਅਤੇ ਨੀਤੀ ਵਿਚ ਫਰਕ ਸੀ, ਕਿਉਂਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਪੰਜਾਬ ਦੇ ਗੰਭੀਰ ਮੁੱਦਿਆਂ ਜਿਵੇਂ ਨੌਜਵਾਨੀ, ਕਿਸਾਨੀ, ਪਾਣੀ ਦੇ ਹੱਕ, ਨਸ਼ਿਆਂ ਦੀ ਸਮੱਸਿਆ ਅਤੇ ਧਾਰਮਿਕ ਅਧਿਕਾਰਾਂ ਬਾਰੇ ਰਾਜ ਸਭਾ ਵਿਚ ਕਦੇ ਵੀ ਖੁੱਲ ਕੇ ਨਹੀਂ ਬੋਲਿਆ | ਭਾਈ ਸੰਧੂ ਨੇ ਦਿ੍ੜ੍ਹਤਾ ਨਾਲ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਮੌਕਾਪ੍ਰਸਤ ਤੇ ਸੌਦੇਬਾਜ਼ੀ ਦੀ ਰਾਜਨੀਤੀ ਨੂੰ ਨਕਾਰਦੇ ਹੋਏ ਸਿਧਾਂਤਕ, ਪੰਥਕ ਅਤੇ ਪੰਜਾਬ-ਕੇਂਦਰਤ ਸੋਚ ਨੂੰ ਤਰਜੀਹ ਦੇਣਗੇ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਉਨ੍ਹਾਂ ਤਾਕਤਾਂ ਦਾ ਹੋਵੇਗਾ, ਜੋ ਸੱਚਮੁੱਚ ਪੰਜਾਬ ਦੇ ਹੱਕਾਂ ਅਤੇ ਅਧਿਕਾਰਾਂ ਲਈ ਖੜ੍ਹੀਆਂ ਹਨ ਅਤੇ ਪੰਜਾਬ ਦੇ ਸੁਨਿਹਰੇ ਭਵਿੱਖ ਲਈ ਵਚਨਬੱਧ ਹਨ ਅਤੇ ਇਸ ਵਕਤ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੰਜਾਬ ਦੇ ਲੋਕਾਂ ਤਰਜੀਹ ਦੇ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਐਮ ਕਾਲਜ ਵਿਖੇ 'ਸਵੈ-ਅਨੁਭਵ ਤੋਂ ਵਿਸ਼ਵ-ਅਨੁਭਵ ਤੱਕ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਇਸ਼ਮੀਤ ਸਿੰਘ ਮਸਤਕੋਟ ਨੇ ਖੇਡ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ <br/>
Ad Position 24