ਬਟਾਲਾ, 28 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਰੂਪੋਵਾਲੀ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਪੰਨੂੰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਸ਼੍ਰੀਮਤੀ ਮਨਦੀਪ ਕੌਰ ਪੰਨੂੰ ਅਤੇ ਸਰਪੰਚ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਗੁਰਪ੍ਰੀਤ ਕੌਰ ਪੰਨੂੰ ਨੇ ਆਮ ਆਦਮੀ ਪਾਰਟੀ ਦੇ 4 ਸਾਲਾਂ ਦੌਰਾਨ ਮਾਨ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਨੂੰ ਦਿੱਤੀ ਨਵੀਂ ਤਰੱਕੀ ਦੀ ਰਫ਼ਤਾਰ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਸਹੂਲਤਾਂ ਬਾਰੇ ਇਲਾਕਾ ਵਾਸੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਰੁਜ਼ਗਾਰ, ਮੁਫ਼ਤ ਬਿਜਲੀ, ਸਿਹਤ ਸੁਰੱਖਿਆ, ਮੁਫ਼ਤ ਇਲਾਜ, ਸਿੱਖਿਆ 'ਚ ਸੁਧਾਰ, ਖੇਡ ਸੱਭਿਆਚਾਰ ਦਾ ਪਸਾਰ ਮਾਨ ਸਰਕਾਰ ਦੇ ਪੰਜਾਬ ਪ੍ਰਤੀ ਸਮਰਪਣ ਦੀ ਗਵਾਹੀ ਭਰਦੇ ਹਨ | ਇਸ ਮੌਕੇ ਮੈਂਬਰ ਹਰਦੀਪ ਸਿੰਘ, ਮੈਂਬਰ ਪਰਮਜੀਤ ਕੌਰ, ਮੈਂਬਰ ਗੁਰਦਿਆਲ ਸਿੰਘ, ਰਾਮ ਸਿੰਘ, ਜਸਵਿੰਦਰ ਸਿੰਘ, ਸੋਨੂੰ ਸਿੰਧੀ, ਸਰਬਜੀਤ ਸਿੰਘ ਆਦਿ ਹਾਜ਼ਰ ਰਹੇ |