12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਿਲੇਨੀਅਮ ਪਬਲਿਕ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-04-2026
ਨੌਸ਼ਹਿਰਾ ਮੱਝਾ ਸਿੰਘ, 28 ਅਪ੍ਰੈਲ (ਰਵੀ ਭਗਤ)-ਮਿਲੇਨੀਅਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਕੂਲ ਚੇਅਰਮੈਨ ਡਾ. ਦਲਬੀਰ ਸਿੰਘ ਘੁੰਮਣ ਦੀ ਅਗਵਾਈ ਅਤੇ ਪਿ੍ੰਸੀਪਲ ਨਰਿੰਦਰ ਕੌਰ ਸਿੱਧੂ ਦੀ ਦੇਖ-ਰੇਖ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਪਿ੍ੰਸੀਪਲ ਨਰਿੰਦਰ ਕੌਰ ਸਿੱਧੂ ਨੇ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਤੇ ਇਸ ਦੀ ਸੰਭਾਲ ਕਰਨਾ ਹਰ ਇਕ ਮਨੁੱਖ ਦਾ ਫਰਜ਼ ਹੈ | ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਰੁੱਖ ਲਗਾਉਣਾ, ਪਾਣੀ ਦੀ ਬਚਤ ਕਰਨਾ ਤੇ ਪ੍ਰਦੂਸ਼ਣ 'ਤੇ ਕਾਬੂ ਪਾਉਣਾ ਸਮੇਂ ਦੀ ਮੁੱਖ ਲੋੜ ਹੈ | ਪਿ੍ੰਸੀਪਲ ਨਰਿੰਦਰ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਲਈ ਯੋਗਦਾਨ ਪਾਉਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ | ਇਸ ਮੌਕੇ ਕੋਆਰਡੀਨੇਟਰ ਰੋਸ਼ਨ ਕੁਮਾਰ, ਬਲਜਿੰਦਰ ਕੌਰ, ਪ੍ਰਭਜੋਤ ਸਿੰਘ, ਹਰਜੋਤ ਕੌਰ, ਸਿਮਰਨਜੀਤ ਕੌਰ, ਬਲਬੀਰ ਕੌਰ, ਕੋਮਲਪ੍ਰੀਤ ਕੌਰ, ਰੁਪਿੰਦਰ ਕੌਰ, ਅਰਮਿੰਦਰ ਕੌਰ, ਹਰਸਿਮਰਨਜੀਤ ਕੌਰ, ਮੀਨਾਕਸ਼ੀ, ਅਮਿਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਚੌਕ ਦੀ ਆਵਾਜਾਈ 'ਚ ਵਿਘਨ ਪਾ ਰਿਹਾ ਖੰਭਾ ਹਟਾਉਣ ਦੀ ਮੰਗ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੀ ਕਬੱਡੀ ਟੀਮ ਓਪਨ ਸਟੇਟ ਚੈਂਪੀਅਨਸ਼ਿਪ 'ਚੋਂ ਪਹਿਲੇ ਸਥਾਨ 'ਤੇ
Ad Position 24