12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

'ਆਪ' ਸਰਕਾਰ ਵਲੋਂ ਬੇਅਦਬੀ ਸੰਬੰਧੀ ਸੋਧ ਬਿੱਲ ਪਾਸ ਕਰਨਾ ਇਤਿਹਾਸਕ ਕਦਮ : ਪ੍ਰਧਾਨ ਦਵਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 29-04-2026
ਅੱਚਲ ਸਾਹਿਬ, 28 ਅਪ੍ਰੈਲ (ਗੁਰਚਰਨ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਵਿਧਾਨ ਸਭਾ ਵਿਚ ਸੋਧ ਬਿੱਲ ਪਾਸ ਕਰਨਾ ਇਤਿਹਾਸਕ ਤੇ ਸ਼ਾਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ 'ਆਪ' ਆਗੂ ਦਵਿੰਦਰ ਸਿੰਘ ਮਿਸਰਪੁਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜੀਵਨ ਦਾ ਕੇਂਦਰ ਤੇ ਸਮੁੱਚੀ ਮਾਨਵਤਾ ਦੇ ਰਹਿਬਰ ਹਨ, ਉਨ੍ਹਾਂ ਨਾਲ ਬੇਅਦਬੀ ਵਰਗੀ ਕੋਝੀ ਹਰਕਤ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਲਿਆਂਦਾ ਗਿਆ ਇਹ ਸੋਧ ਬਿੱਲ ਸਿੱਖ ਭਾਵਨਾਵਾਂ ਦੀ ਕਦਰ ਕਰਦਾ ਹੋਇਆ ਇਕ ਮਜ਼ਬੂਤ ਸੰਦੇਸ਼ ਦਿੰਦਾ ਹੈ ਕਿ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ 'ਚ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਚੌਕ ਦੀ ਆਵਾਜਾਈ 'ਚ ਵਿਘਨ ਪਾ ਰਿਹਾ ਖੰਭਾ ਹਟਾਉਣ ਦੀ ਮੰਗ
Ad Position 24