12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ 'ਚ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-04-2026
ਬਟਾਲਾ, 28 ਅਪ੍ਰੈਲ (ਸਤਿੰਦਰ ਸਿੰਘ)- ਕਿਲਾ ਮੰਡੀ ਬਟਾਲਾ ਸਥਿਤ ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਵਿਚ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਲਈ ਗਤੀਵਿਧੀਆਂ ਕਰਵਾਈਆਂ ਗਈਆਂ | ਸ਼ੁਰੂਆਤ ਪ੍ਰੀ-ਨਰਸਰੀ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਬੂਟੇ ਲਗਾ ਕੇ ਕੀਤੀ ਗਈ | ਬੱਚਿਆਂ ਨੇ ਆਪਣੇ ਛੋਟੇ-ਛੋਟੇ ਹੱਥਾਂ ਨਾਲ ਬੂਟੇ ਲਗਾ ਕੇ ਵਾਤਾਵਰਣ ਬਚਾਉਣ ਦਾ ਸੰਦੇਸ਼ ਦਿੱਤਾ | ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਵਿਦਿਆਰਥੀਆਂ ਨੇ ਹਰੇ ਰੰਗ ਦੇ ਕੱਪੜੇ ਪਹਿਨ ਕੇ 'ਗੋ ਗ੍ਰੀਨ' ਦਾ ਸੰਦੇਸ਼ ਦਿੱਤਾ | ਪਹਿਲੀ ਤੋਂ ਦੂਜੀ ਕਲਾਸ ਦੇ ਬੱਚਿਆਂ ਨੇ ਦਰੱਖਤਾਂ ਨਾਲ ਸੰਬੰਧਿਤ ਸੁੰਦਰ ਚਿੱਤਰ ਬਣਾ ਕੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ | ਤੀਜੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਪ੍ਰਕਿਰਤੀ ਤੇ ਵਾਤਾਵਰਣ ਤੇ ਆਧਾਰਿਤ ਕਵਿਤਾਵਾਂ ਪੇਸ਼ ਕੀਤੀਆਂ ਜਦਕਿ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਨਾਅਰੇ ਲਿਖ ਕੇ ਵਾਤਾਵਰਣ ਬਚਾਉਣ ਦਾ ਸੰਦੇਸ਼ ਦਿੱਤਾ | ਨੌਵੀਂ ਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਸ਼ਣ ਮੁਕਾਬਲੇ ਵਿਚ ਭਾਗ ਲੈ ਕੇ ਧਰਤੀ ਨੂੰ ਬਚਾਉਣ ਦੇ ਮਹੱਤਵ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਪਿ੍ੰਸੀਪਲ ਰਿਚਾ ਮਹਾਜਨ ਨੇ ਕਿਹਾ ਕਿ ਸਾਨੂੰ ਆਪਣੇ ਆਸ-ਪਾਸ ਸਫਾਈ ਤੇ ਹਰਿਆਲੀ ਬਣਾਈ ਰੱਖਣ ਦਾ ਸੰਕਲਪ ਲੈਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਬੇਅਦਬੀ ਸੰਬੰਧੀ ਸੋਧ ਬਿੱਲ ਪਾਸ ਕਰਨਾ ਇਤਿਹਾਸਕ ਕਦਮ : ਪ੍ਰਧਾਨ ਦਵਿੰਦਰ ਸਿੰਘ <br/>
Ad Position 24