12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸਵਾਲ-ਜਵਾਬ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 29-04-2026
ਬਟਾਲਾ, 28 ਅਪ੍ਰੈਲ (ਸਤਿੰਦਰ ਸਿੰਘ)- ਗੁਰੂ ਨਾਨਕ ਕਾਲਜ ਬਟਾਲਾ ਵਲੋਂ ਅੰਤਰ-ਕਾਲਜ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 5 ਟੀਮਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਉੱਤਰ ਵਿਦਿਆਰਥੀਆਂ ਨੇ ਆਪਣੀ ਸੂਝ ਤੇ ਸਿਆਣਪ ਨਾਲ ਦਿੱਤੇ | ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ, ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪਿ੍ੰਸੀਪਲ ਚਰਨਜੀਤ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਇਸ ਦੇ ਕੋਆਰਡੀਨੇਟਰ ਪ੍ਰੋ. ਨਵਤੇਜ ਕੌਰ ਤੇ ਕੋ-ਕੋਆਰਡੀਨੇਟਰ ਪ੍ਰੋ. ਗੁਰਦੀਪ ਕੌਰ ਸਨ | ਜੱਜਾਂ ਦੀ ਭੂਮਿਕਾ ਡਾ. ਗੁਰਬੀਰ ਸਿੰਘ ਤੇ ਡਾ. ਮਨਦੀਪ ਕੌਰ ਦੁਆਰਾ ਨਿਭਾਈ ਗਈ | ਇਸ ਮੌਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਨੂੰ ਕਾਲਜ ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਕਿਰਨਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਦਵਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੀ ਮੀਟਿੰਗ ਦੌਰਾਨ ਮੁਸ਼ਕਿਲਾਂ ਸੁਣੀਆਂ <br/> ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ
Ad Position 24