ਗੁਰਦਾਸਪੁਰ, 28 ਅਪ੍ਰੈਲ (ਅਸ਼ੋਕ ਸ਼ਰਮਾ)- ਸਾਬਕਾ ਸੈਨਿਕ ਸੰਘਰਸ਼ ਕਮੇਟੀ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਦੁਗਰੀ ਅਤੇ ਸੂਬੇਦਾਰ ਮੇਜਰ ਸਰਵਨ ਸਿੰਘ ਮਾਨ ਜੁਆਇੰਟ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਪ੍ਰਧਾਨ ਸੂਬੇਦਾਰ ਮੇਜਰ ਐਸ.ਪੀ. ਸਿੰਘ ਗੋਸਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੀ ਮੀਟਿੰਗ ਵਿਚ ਪਹੁੰਚ ਕੇ ਸਾਬਕਾ ਸੈਨਿਕਾਂ ਨੰੂ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸੈਨਿਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਅਤੇ ਉਨ੍ਹਾਂ ਨੰੂ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਦੱਸਿਆ ਕਿ ਸਾਬਕਾ ਸੈਨਿਕ ਹਵਾਲਦਾਰ ਜਸਵੰਤ ਸਿੰਘ ਤੇ ਸੂਬੇਦਾਰ ਅਜੇ ਸਿੰਘ ਦੀਆਂ ਮੁਸ਼ਕਿਲਾਂ ਤੋਂ ਇਲਾਵਾ ਈ.ਸੀ.ਐਚ.ਸੀ. ਵਿਚ ਆ ਰਹੀਆਂ ਮੁਸ਼ਕਿਲਾਂ ਵਾਸਤੇ ਜਲਦੀ ਹੀ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੀ ਟੀਮ ਵਲੋਂ ਈ.ਸੀ.ਐਚ.ਐਸ. ਦੇ ਓ.ਆਈ.ਸੀ. ਨੰੂ ਮਿਲ ਕੇ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਜਾਵੇਗਾ | ਮੀਟਿੰਗ ਵਿਚ ਕੈਪਟਨ ਬਲਵਿੰਦਰ ਸਿੰਘ ਬਲਾਕ ਪ੍ਰਧਾਨ ਡੇਰਾ ਬਾਬਾ ਨਾਨਕ, ਸੂਬੇਦਾਰ ਜਗਦੀਸ਼ ਸਿੰਘ ਕਲਾਨੌਰ ਬਲਾਕ ਪ੍ਰਧਾਨ, ਕੈਪਟਨ ਕਸ਼ਮੀਰ ਸਿੰਘ ਦੀਨਾਨਗਰ, ਹਵਾਲਦਾਰ ਬਲਵਿੰਦਰ ਸਿੰਘ ਬਟਾਲਾ, ਹਵਾਲਦਾਰ ਜੋਗਿੰਦਰ ਸਿੰਘ, ਸੂਬੇਦਾਰ ਗੁਰਦਿਆਲ ਸਿੰਘ, ਕੈਪਟਨ ਸੰਤੋਖ ਸਿੰਘ, ਸੂਬੇਦਾਰ ਮੇਜਰ ਕਸ਼ਮੀਰ ਸਿੰਘ, ਅਜੇ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਸੂਬੇਦਾਰ ਕੁਲਬੀਰ ਸਿੰਘ, ਸੂਬੇਦਾਰ ਦਲਜੀਤ ਸਿੰਘ, ਮਨਜੀਤ ਸਿੰਘ, ਪ੍ਰੇਮ ਸਿੰਘ, ਨਿਰਮਲ ਸਿੰਘ, ਸ਼ਿੰਗਾਰਾ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |