ਧਾਰੀਵਾਲ, 28 ਅਪ੍ਰੈਲ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਬੀ.ਏ. ਅਤੇ ਬੀ.ਐੱਸ.ਸੀ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਪ੍ਰੀਖਿਆ ਵਿਚੋਂ ਵਧੀਆ ਨੰਬਰ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਬੀ.ਐੱਸ.ਸੀ. ਸਮੈਸਟਰ ਪਹਿਲਾ ਵਿਚੋਂ ਕਾਲਜ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ 73.6 ਪ੍ਰਤੀਸਤ ਨੰਬਰ ਲੈ ਕੇ ਕਾਲਜ ਵਿਚੋਂ ਪਹਿਲਾ, ਗੁਰਸਿਮਰਨ ਕੌਰ ਤੇ ਸੁਭਕਰਮਨਦੀਪ ਕੌਰ ਨੇ 70 ਪ੍ਰਤੀਸਤ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਦੂਸਰਾ ਅਤੇ ਆਯੂਸ਼ ਮਹਾਜਨ ਨੇ 69 ਫ਼ੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬੀ.ਏ. ਸਮੈਸਟਰ ਪਹਿਲਾ ਵਿਚੋਂ ਅੰਜਲੀ ਨੇ 68 ਪ੍ਰਤੀਸ਼ਤ, ਮਨਬੀਰ ਸਿੰਘ ਨੇ 67 ਪ੍ਰਤੀਸ਼ਤ ਤੇ ਜਸਨਪ੍ਰੀਤ ਸਿੰਘ ਨੇ 66 ਫ਼ੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |