12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਬਣਾਉਣਾ ਭਗਵੰਤ ਮਾਨ ਸਰਕਾਰ ਦੇ ਹਿੱਸੇ ਆਇਆ- ਚੇਅਰਮੈਨ ਭਾਰਤ ਭੂਸ਼ਣ <br/>

Ad Position 21
No active advertisement
ਅਜੀਤ ਡੈਸਕ 29-04-2026
ਗੁਰਦਾਸਪੁਰ, 28 ਅਪ੍ਰੈਲ (ਅਸ਼ੋਕ ਸ਼ਰਮਾ)- ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਬਣਾਉਣਾ ਭਗਵੰਤ ਮਾਨ ਸਰਕਾਰ ਦੇ ਹਿੱਸੇ ਆਇਆ ਹੈ ਤੇ ਇਹ ਕਾਨੂੰਨ ਬਣਨ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣਗੀਆਂ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਕਾਰਨ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਸੀ, ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਸਬੰਧੀ ਨਵੀਆਂ ਧਰਾਵਾਂ ਜੋੜ ਕੇ ਸੋਧ ਬਿੱਲ ਅਸੈਂਬਲੀ 'ਚ ਸਰਵਸੰਮਤੀ ਨਾਲ ਪਾਸ ਹੋਣ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆਂ ਵਲੋਂ ਦਸਤਖ਼ਤ ਕਰਨ ਨਾਲ ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਅੰਦਰ ਹਰ ਵਰਗ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ 6 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਅਗਲੀ ਖ਼ਬਰ ਬੀ.ਏ., ਬੀ.ਐੱਸ.ਸੀ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ <br/>
Ad Position 24