ਗੁਰਦਾਸਪੁਰ, 28 ਅਪ੍ਰੈਲ (ਚੱਕਰਾਜਾ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ 6 ਮਈ ਨੰੂ ਹੜਤਾਲ ਦਾ ਐਲਾਨ ਕੀਤਾ ਗਿਆ ਹੈ | ਜਿਸ ਦੀ ਤਿਆਰੀ ਦੀ ਵਿਉਂਤਬੰਦੀ ਸਬੰਧੀ ਸੂਬਾ ਸਕੱਤਰ ਰਮੇਸ਼ ਕੁਮਾਰ ਗੈਚੰਢ, ਸੂਬਾ ਜਥੇਬੰਦਕ ਸਕੱਤਰ ਕੁਲਦੀਪ ਕੁਮਾਰ ਕਾਂਗੜਾ, ਸੀਨੀਅਰ ਆਗੂ ਕੁਲਦੀਪ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਮਨੀਸ਼ ਗਿੱਲ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਵਿਖੇ ਮੀਟਿੰਗ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਆਗੂਆਂ ਵਲੋਂ ਸ਼ਿਰਕਤ ਕੀਤੀ ਅਤੇ ਹੜਤਾਲ ਨੂੰ ਸਫਲ ਬਣਾਉਣ ਦਾ ਅਹਿਦ ਲਿਆ | ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਅਣਦੇਖਿਆ ਕੀਤਾ ਗਿਆ ਹੈ, ਜਿਸ ਕਾਰਨ ਸਮੁੱਚੇ ਸਫ਼ਾਈ ਕਰਮਚਾਰੀਆਂ ਵਿਚ ਰੋਸ ਹੈ | ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਇਕਾਈ ਕਮੇਟੀਆਂ ਦੇ ਪ੍ਰਧਾਨ ਤੇ ਸਕੱਤਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਜਿਨ੍ਹਾਂ ਵਿਚ ਗੁਰਦਾਸਪੁਰ ਤੋਂ ਸੋਨੂੰ ਸਭਰਵਾਲ, ਅਸ਼ਵਨੀ, ਰਵੀ (ਪ੍ਰਧਾਨ), ਧਾਰੀਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਸਿਕੰਦਰ, ਜਤਿੰਦਰ ਪਿੰਕਾ, ਗੀਤਾ ਮੀਤ ਪ੍ਰਧਾਨ ਡੇਰਾ ਬਾਬਾ ਨਾਨਕ ਤੋਂ ਪ੍ਰੇਮ ਕਾਲਾ, ਦੀਨਾਨਗਰ ਦੇ ਪ੍ਰਧਾਨ ਯੂਨਿਸ ਕੁਮਾਰ, ਦੀਪਾ, ਕਾਦੀਆਂ ਦੇ ਪ੍ਰਧਾਨ ਰਹਿਮਤ ਮਸੀਹ, ਦੀਪਕ, ਵਾਲਮੀਕਿ ਟਾਈਗਰ ਫੋਰਸ ਦੇ ਪਵਨ ਕੁਮਾਰ ਆਦਿ ਹਾਜ਼ਰ ਹੋਏ |