12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕੋਟਲੀ ਸੂਰਤ ਮੱਲ੍ਹੀ 'ਚ ਸਰਬੱਤ ਦੇ ਭਲੇ ਲਈ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-04-2026
ਕੋਟਲੀ ਸੂਰਤ ਮੱਲ੍ਹੀ, 28 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਸਰਬੱਤ ਦੇ ਭਲੇ ਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਸੂਰਤ ਮੱਲ੍ਹੀ ਦੀ ਗਰਾਉਂਡ 'ਚ ਕਸਬਾ ਦੇ ਨੌਜਵਾਨਾਂ ਵਲੋਂ ਐਨ.ਆਰ.ਆਈ. ਵੀਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਹੋਏ ਗੁਰਮਤਿ ਸਮਾਗਮ ਦੌਰਾਨ ਗ੍ਰੰਥੀ ਭਾਈ ਫਕੀਰ ਸਿੰਘ, ਰਾਗੀ ਭਾਈ ਸੁਖਪ੍ਰੀਤ ਸਿੰਘ, ਭਾਈ ਬਿਕਰਮਜੀਤ ਸਿੰਘ, ਕਵੀਸ਼ਰ ਭਾਈ ਸ਼ਿਵ ਸਿੰਘ ਤਲਵੰਡੀ ਭਰਥ, ਰਛਪਾਲ ਸਿੰਘ ਕੋਟਲੀ, ਕਥਾਵਾਚਕ ਗਿਆਨੀ ਸੁਖਦੇਵ ਸਿੰਘ ਡੱਲਾ, ਪੰਥ ਦੇ ਪ੍ਰਸਿੱਧ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦੇ ਜਥਿਆਂ ਨੇ ਸੰਗਤਾਂ ਨੂੰ ਸਾਨਾਮੱਤੇ ਸਿੱਖ ਇਤਿਹਾਸ ਨਾਲ ਜੋੜਦਿਆਂ ਇਲਾਹੀ ਗੁਰਬਾਣੀ ਨਾਲ ਜੋੜਨ ਲਈ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਦੇਵ ਸਿੰਘ ਨੇ ਬਾਖੂਬੀ ਨਿਭਾਈ | ਸਮਾਗਮ ਦੌਰਾਨ ਕਸਬੇ ਦੇ ਨੌਜਵਾਨਾਂ ਵਲੋਂ ਬੜੇ ਉਤਸ਼ਾਹ ਤੇ ਚਾਅ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ | ਇਸ ਮੌਕੇ ਸ਼ਹੀਦ ਸਿੰਘਾਂ ਦੇ ਜੀਵਨ ਨੂੰ ਦਰਸਾਉਂਦੀ ਪ੍ਰਦਰਸ਼ਨੀ ਤੇ ਦਸਤਾਰ ਸਿਖਲਾਈ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਸੁਖਦੇਵ ਸਿਘ ਸੈਕਟਰੀ, ਅਵਤਾਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਗੋਗੀ ਸਾਬਕਾ ਸਰਪੰਚ, ਲਖਵਿੰਦਰ ਸਿੰਘ ਮੱਲ੍ਹੀ, ਸਿਕੰਦਰ ਸਿੰਘ ਮੱਲ੍ਹੀ, ਸੁਖਪ੍ਰੀਤ ਸਿੰਘ ਭਿੱਟੇਵੱਢ, ਬਿਕਰਮਜੀਤ ਸਿੰਘ, ਭਾਈ ਰਛਪਾਲ ਸਿੰਘ ਭਿੱਟੇਵੱਢ, ਮਨਪਿੰਦਰ ਸਿੰਘ ਏ.ਐਸ.ਆਈ., ਰਘਬੀਰ ਸਿੰਘ ਭਿੱਟੇਵੱਢ, ਪਿੰਟੂ ਪ੍ਰਧਾਨ, ਥਾਣੇਦਾਰ ਹਰਪਾਲ ਸਿੰਘ, ਸੰਤਪ੍ਰਕਾਸ ਸਿੰਘ, ਅਵਤਾਰ ਸਿੰਘ, ਪ੍ਰਧਾਨ ਦਿਲਪ੍ਰੀਤ ਸਿੰਘ, ਮੀਤ ਪ੍ਰਧਾਨ ਮੋਨੰੂ ਮੱਲ੍ਹੀ, ਜੇ.ਈ ਹਰਸ਼ਰਨ ਸਿੰਘ ਲਾਡੀ, ਅਰਜਨ ਸਿੰਘ, ਮਾਸਟਰ ਗੁਰਮੁੱਖ ਸਿੰਘ, ਭਗਵਾਨ ਸਿੰਘ ਕਾਹਲੋਂ, ਬਲਜੀਤ ਸਿੰਘ ਭਿੱਟੇਵੱਢ, ਮਾਸਨ ਭਿੱਟੇਵੱਢ, ਕਰਨ ਸਿੰਘ, ਸੋਨੂੰ ਟੱਲਾ ਕੋਟਲੀ, ਬਿੱਟੂ ਦੋਧੀ, ਗੋਰਵ ਅਰੋੜਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਬਿੱਟੂ ਘੁਮਾਣ ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਸਲੋਕ ਪਾਠ ਮੁਕਾਬਲੇ
Ad Position 24