ਘੁਮਾਣ, 28 ਅਪ੍ਰੈਲ (ਬੰਮਰਾਹ)-ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਚੇਅਰਮੈਨ ਡਾਕਟਰ ਹਰਜਿੰਦਰ ਸਿੰਘ ਜੱਜ ਦੀ ਅਗਵਾਈ 'ਚ ਘੁਮਾਣ ਵਿਖੇ ਈ-ਰਿਕਸ਼ਾ ਚਾਲਕਾਂ ਦੀ ਇਕ ਵਿਸ਼ੇਸ ਮੀਟਿੰਗ ਬੁਲਾਈ ਗਈ ਜਿਸ ਵਿਚ ਈ-ਰਿਕਸ਼ਾ ਚਾਲਕਾਂ ਦੀ ਇਕ ਯੂਨੀਅਨ ਦਾ ਗਠਨ ਕੀਤਾ ਗਿਆ | ਇਸ ਦੌਰਾਨ ਮਨਜੀਤ ਸਿੰਘ ਬਿੱਟੂ ਨੂੰ ਈ-ਰਿਕਸ਼ਾ ਯੂਨੀਅਨ ਦਾ ਪ੍ਰਧਾਨ ਜਸਵੰਤ ਸਿੰਘ ਨੂੰ ਮੀਤ ਪ੍ਰਧਾਨ ਲਖਬੀਰ ਸਿੰਘ ਖਜ਼ਾਨਚੀ, ਕਸ਼ਮੀਰ ਸਿੰਘ ਸਕੱਤਰ, ਜੋਬਨ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਨਾਨਕੀ ਸਰਬਜੀਤ ਸੁੱਖਾ, ਤਿਲਕਾ, ਜਸਪਾਲ, ਦੇਬਾ, ਸਤਨਾਮ, ਜਿੰਦਾ, ਮਨਜੀਤ, ਫੌਜੀ ਪੰਡੋਰੀ, ਗੁਲਜ਼ਾਰ ਸਿੰਘ, ਗੁਰਨਾਮ ਸਿੰਘ, ਵਿੱਕੀ ਨੂੰ ਯੂਨੀਅਨ ਦੇ ਮੈਂਬਰ ਨਿਯੁਕਤ ਕੀਤਾ ਗਿਆ | ਡਾ. ਹਰਜਿੰਦਰ ਸਿੰਘ ਜੱਜ ਨੇ ਕਿਹਾ ਕਿ ਈ-ਰਿਕਸ਼ਾ ਚਾਲਕਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਕਰ ਕੇ ਇਸ ਯੂਨੀਅਨ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਵਲੋਂ ਵੀ ਇਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਸਾਬਕਾ ਸਰਪੰਚ ਤੇ ਬਲਾਕ ਪ੍ਰਧਾਨ ਬਲਰਾਮ ਸਿੰਘ ਬਰਿਆਰ ਨੇ ਵੀ ਸਮੁੱਚੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਬੱਬੂ ਟੀ.ਵੀ.ਐਸ. ਘੁਮਾਣ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |