12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਧਾਇਕ ਸ਼ੈਰੀ ਕਲਸੀ ਨੇ ਤੱਤਲਾ ਰੋਡ ਤੋਂ ਕੋਹਾੜ ਡੇਰੇ ਗੁਲਜਾਰ ਸਿੰਘ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ <br/>

Ad Position 21
No active advertisement
ਅਜੀਤ ਡੈਸਕ 29-04-2026
ਬਟਾਲਾ, 28 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਵਿਧਾਇਕ ਸ਼ੈਰੀ ਕਲਸੀ ਨੇ ਤੱਤਲਾ ਰੋਡ ਤੋਂ ਕੋਹਾੜ ਡੇਰੇ ਗੁਲਜਾਰ ਸਿੰਘ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕੇ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ |

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਯੂਨਾਈਟਿਡ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਦੀ ਐਕਸੀਅਨ ਦਿਹਾਤੀ ਮੰਡਲ ਨਾਲ ਮੀਟਿੰਗ <br/>
Ad Position 24