12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਧਰਤੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-04-2026
ਬਟਾਲਾ, 28 ਅਪ੍ਰੈਲ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਸਵੇਰ ਦੀ ਸਭਾ ਦੌਰਾਨ ਧਰਤੀ ਦਿਵਸ ਬਹੁਤ ਉਤਸ਼ਾਹ ਤੇ ਜਾਗਰੁਕਤਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣਾਂ ਤੇ ਕਵਿਤਾਵਾਂ ਰਾਹੀਂ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਫੈਲਾਇਆ | ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਧਰਤੀ ਦੀ ਮਹੱਤਤਾ, ਪ੍ਰਦੂਸ਼ਣ ਦੀ ਸਮੱਸਿਆ ਤੇ ਕੁਦਰਤੀ ਸਰੋਤਾਂ ਦੀ ਸੰਭਾਲ 'ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ | ਉਨ੍ਹਾਂ ਨੇ ਸੁੰਦਰ ਤੇ ਪ੍ਰੇਰਨਾਦਾਇਕ ਕਵਿਤਾਵਾਂ ਰਾਹੀਂ ਕੁਦਰਤ ਪ੍ਰਤੀ ਪਿਆਰ ਤੇ ਜ਼ਿੰਮੇਵਾਰੀ ਦਾ ਸੰਦੇਸ਼ ਵੀ ਦਿੱਤਾ | ਇਸ ਮੌਕੇ ਇਕ ਸਲੋਗਨ ਲੇਖਣ ਮੁਕਾਬਲਾ ਵੀ ਕਰਵਾਇਆ ਗਿਆ | ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿਚ ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਸ ਵਾਰ ਧਰਤੀ ਦਿਵਸ ਦਾ ਥੀਮ 'ਸਾਡੀ ਸ਼ਕਤੀ ਸਾਡਾ ਗ੍ਰਹਿ ਹੈ', ਜਿਸ ਨੂੰ ਅਸੀਂ ਮਿਲ ਕੇ ਸੰਵਾਰਨਾ ਤੇ ਬਚਾਉਣਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਰਤੀ ਸੁਰੱਖਿਅਤ ਤੇ ਸਾਫ਼ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ | ਚੇਅਰਮੈਨ ਸ਼੍ਰੀ ਅਰਵਿੰਦ ਖੋਸਲਾ ਤੇ ਪ੍ਰਧਾਨ ਸ਼੍ਰੀ ਅਜੈ ਖੋਸਲਾ ਨੇ ਵੀ ਵਿਦਿਆਰਥੀਆਂ ਨੂੰ ਧਰਤੀ ਅਤੇ ਵਾਤਾਵਰਣ ਦੀ ਰੱਖਿਆ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਲਬੀਰ ਸਿੰਘ ਪੰਨੂੰ ਵਲੋਂ ਤਲਵੰਡੀ ਲਾਲ ਸਿੰਘ ਦੇ ਨਵੇਂ ਬਣਾਏ ਕਲਾਸ ਰੂਮ ਦਾ ਉਦਘਾਟਨ ਅਗਲੀ ਖ਼ਬਰ ਜ਼ਿਲ੍ਹਾ ਸਾਹਿਤ ਕੇਂਦਰ ਵਲੋਂ ਐਨ.ਆਰ.ਆਈ. ਲੇਖਕਾਂ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ
Ad Position 24