12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਲਬੀਰ ਸਿੰਘ ਪੰਨੂੰ ਵਲੋਂ ਤਲਵੰਡੀ ਲਾਲ ਸਿੰਘ ਦੇ ਨਵੇਂ ਬਣਾਏ ਕਲਾਸ ਰੂਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-04-2026
ਬਟਾਲਾ, 28 ਅਪ੍ਰੈਲ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਤਲਵੰਡੀ ਲਾਲ ਸਿੰਘ ਵਿਖੇ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਕਾਰੀ ਹਾਈ ਸਕੂਲ ਦੇ ਨਵੇਂ ਬਣੇ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ: ਬਲਬੀਰ ਸਿੰਘ ਪੰਨੂੰ ਨੇ ਦੱਸਿਆ ਕਿ ਇਹ ਕਮਰਾ 7 ਲੱਖ 56 ਹਜ਼ਾਰ ਦੀ ਲਾਗਤ ਨਾਲ ਤਿਆਰ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਨੂੰ ਸਮਾਰਟ ਅਤੇ ਹਾਈਟੈੱਕ ਬਣਾ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੀ ਇਸ ਪ੍ਰਮੁੱਖ ਮੁਹਿੰਮ ਨੂੰ ਕਾਇਮ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਅੰਦਰ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਤਹਿਤ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਵੀ ਅਹਿਮ ਉਪਰਾਲੇ ਕੀਤੇ ਗਏ ਹਨ | ਇਸ ਮੌਕੇ ਸਰਪੰਚ ਜਸਪਾਲ ਸਿੰਘ ਰੰਧਾਵਾ ਟਿੰਕੂ, ਪਿ੍ੰਸੀਪਲ ਰਮਨਦੀਪ ਕੌਰ ਬਾਜਵਾ, ਮਾਸਟਰ ਜਸਵਿੰਦਰਪਾਲ ਸਿੰਘ, ਹੈੱਡਮਾਸਟਰ ਕੁਲਦੀਪ ਸਿੰਘ, ਪਵਨ ਕੁਮਾਰ, ਮੈਂਬਰ ਕੁਲਦੀਪ ਸਿੰਘ, ਲਖਪ੍ਰਤਾਪ ਸਿੰਘ, ਇਮਾਨਦੀਪ ਸਿੰਘ, ਡਾਕਟਰ ਗੁਰਪਾਲ ਸਿੰਘ, ਸਿਮਰਨਜੀਤ ਸਿੰਘ, ਪਵਨਦੀਪ ਸਿੰਘ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਗੱੁਡਵਿਲ ਸਕੂਲ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਗਣਿਤ ਉਲੰਪੀਆਡ 'ਚੋਂ ਮੈਰਿਟ ਹਾਸਿਲ ਕੀਤੀ ਅਗਲੀ ਖ਼ਬਰ ਧਰਤੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ <br/>
Ad Position 24