ਤਾਰਾਗੜ੍ਹ, 28 ਅਪ੍ਰੈਲ (ਸੋਹਨ ਲਾਲ)-ਇੰਸਪੈਕਟਰ ਦਵਿੰਦਰ ਕਾਸ਼ਨੀ ਨੇ ਤਾਰਾਗੜ੍ਹ ਪੁਲਿਸ ਸਟੇਸ਼ਨ ਵਿਚ ਬਤੌਰ ਐੱਸ. ਐੱਚ. ਓ. ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਇੰਸਪੈਕਟਰ ਦਵਿੰਦਰ ਕਾਸ਼ਨੀ ਨੰਗਲ ਭੂਰ ਵਿਖੇ ਬਤੌਰ ਐੱਸ. ਐੱਚ. ਓ. ਸੇਵਾ ਨਿਭਾਅ ਰਹੇ ਸਨ | ਇੰਸਪੈਕਟਰ ਦਵਿੰਦਰ ਕਾਸ਼ਨੀ ਤੋਂ ਪਹਿਲਾਂ ਸਬ ਇੰਸਪੈਕਟਰ ਅੰਗਰੇਜ਼ ਸਿੰਘ ਤਾਰਾਗੜ੍ਹ ਵਿਖੇ ਐੱਸ. ਐੱਚ. ਓ. ਦੀ ਸੇਵਾ ਨਿਭਾਅ ਰਹੇ ਸਨ, ਜੋ ਕਿ ਬਦਲ ਕੇ ਪੁਲਿਸ ਲਾਈਨ ਪਠਾਨਕੋਟ ਚਲੇ ਗਏ ਹਨ | ਗੱਲਬਾਤ ਦੌਰਾਨ ਇੰਸਪੈਕਟਰ ਦਵਿੰਦਰ ਕਾਸ਼ਨੀ ਨੇ ਕਿਹਾ ਕਿ ਇਲਾਕੇ ਵਿਚ ਸ਼ਰਾਰਤੀ ਅਤੇ ਗ਼ੈਰ ਕਾਨੂੰਨੀ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਨੱਥ ਪਾਈ ਜਾਵੇਗੀ ਅਤੇ ਖ਼ਾਸ ਕਰਕੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਪੁਲਿਸ ਦਾ ਸਾਥ ਦੇਣ ਲਈ ਕਿਹਾ |