ਪਠਾਨਕੋਟ, 28 ਅਪ੍ਰੈਲ (ਸੁਮਿਤ)-ਗ਼ਰੀਬ ਜਨਤਾ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਵਿਸ਼ਾਲ ਸੋਨੀ ਦੀ ਅਗਵਾਈ ਹੇਠ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਦਰ ਅਤੇ ਸਾਬਕਾ ਵਿਧਾਇਕ ਰਾਮ ਲਾਲ ਮਹਾਸ਼ਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ | ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਸਥਾਨਿਕ ਲੋਕਾਂ ਨੇ ਉਨ੍ਹਾਂ ਦੀਆਂ ਤਸਵੀਰਾਂ 'ਤੇ ਫੁੱਲ ਚੜ੍ਹਾ ਕੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ | ਵਿਸ਼ਾਲ ਸੋਨੀ ਨੇ ਡਾ: ਅੰਬੇਡਕਰ ਦੇ ਸਮਾਜਿਕ ਨਿਆਂ ਅਤੇ ਬਰਾਬਰੀ ਦੇ ਵਿਚਾਰਾਂ ਨੂੰ ਅੱਜ ਦੇ ਸਮੇਂ ਵਿਚ ਵੀ ਪ੍ਰਸੰਗਿਕ ਦੱਸਿਆ | ਇਸੇ ਤਰ੍ਹਾਂ ਰਾਮਲਾਲ ਮਹਾਸ਼ਯ ਦੇ ਖੇਤਰ ਦੇ ਵਿਕਾਸ ਵਿਚ ਦਿੱਤੇ ਯੋਗਦਾਨ ਦੀ ਵੀ ਸਰਾਹਨਾ ਕੀਤੀ ਗਈ | ਸ਼ਰਧਾਂਜਲੀ ਸਭਾ ਤੋਂ ਬਾਅਦ ਕਲੱਬ ਵਲੋਂ ਭੰਡਾਰੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਪ੍ਰਸ਼ਾਦ ਪ੍ਰਾਪਤ ਕੀਤਾ | ਪ੍ਰੋਗਰਾਮ ਵਿਚ ਆਪਸੀ ਭਾਈਚਾਰੇ ਅਤੇ ਸਮਾਜ ਸੇਵਾ ਦਾ ਸੰਦੇਸ਼ ਦਿੱਤਾ ਗਿਆ | ਕਲੱਬ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਨੂੰ ਇਕਜੁੱਟ ਕਰਨ ਅਤੇ ਮਹਾਨ ਵਿਅਕਤੀਆਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਣ ਦਾ ਸਾਧਨ ਹਨ |