12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਭਾਜਪਾ ਆਗੂ ਰੋਹਿਤ ਕੁਮਾਰ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 29-04-2026
ਪਠਾਨਕੋਟ, 28 ਅਪ੍ਰੈਲ (ਸੰਧੂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਕਲੇਰ ਦੀ ਅਗਵਾਈ ਵਿਚ ਸਥਾਨਿਕ ਲਮੀਨੀ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਦੇ ਹਿਤਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਕਲੇਰ ਦੀ ਪ੍ਰੇਰਨਾ ਸਦਕਾ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਵਾਰਡ ਨੰਬਰ 6 ਵਿਚ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਆਗੂ ਰੋਹਿਤ ਕੁਮਾਰ ਆਪਣੇ ਸਾਥੀਆਂ ਨਰੇਸ਼ ਕੁਮਾਰ, ਹਰਸ਼ਿਤ ਕੁਮਾਰ, ਸੁਰਿਤ, ਤਨੂੰ ਅਤੇ ਮੁਨੀਸ਼ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਦੇਹਾਤੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਵਤਾਰ ਸਿੰਘ ਕਲੇਰ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਸਰੋਪਾ ਭੇਟ ਕੀਤਾ ਅਤੇ ਪਾਰਟੀ ਵਿੱਚ ਜੀ ਆਇਆ ਕਿਹਾ | ਉਨ•ਾਂ ਨੇ ਭਰੋਸਾ ਦਵਾਇਆ ਕਿ ਪਾਰਟੀ ਵਿੱਚ ਹਰ ਇਕ ਵਰਕਰ ਨੂੰ ਪੂਰਾ ਮਾਨ-ਸਤਿਕਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਂਦੀਆਂ ਹਨ | ਅਵਤਾਰ ਸਿੰਘ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਉਠਾਉਂਦਾ ਆਇਆ ਹੈ ਅਤੇ ਲੋਕਾਂ ਦੇ ਹੱਕਾਂ ਲਈ ਲੜਦਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਗਈਆਂ ਹਨ, ਜਿਸ ਕਾਰਨ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ |ਨਵੇਂ ਸ਼ਾਮਿਲ ਹੋਏ ਨੌਜਵਾਨ ਆਗੂ ਰੋਹਿਤ ਕੁਮਾਰ ਨੇ ਕਿਹਾ ਕਿ ਉਹ ਪਾਰਟੀ ਦੀ ਸੋਚ ਅਤੇ ਆਗੂਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਨਾਲ ਜੁੜੇ ਹਨ ਅਤੇ ਭਵਿੱਖ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ | ਇਸ ਮੌਕੇ ਅਕਾਲੀ ਨੇਤਾ ਵਿਜੇ ਬਾਗ਼ੀ, ਕਮਲ ਗੁਸਾਈਾਪੁਰ, ਸਾਬੀ ਜਿੰਦਰਾਈ ਅਤੇ ਨਿਸ਼ਾਨ ਜੰਡਵਾਲ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਤਾਕਤ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਲੈ ਕੇ ਹਲਕਾ ਪੱਧਰ 'ਤੇ ਰੋਸ ਧਰਨਾ 30 ਨੂੰ -ਮਿੰਟੂ <br/> ਅਗਲੀ ਖ਼ਬਰ ਨਗਰ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਮੀਟਿੰਗ
Ad Position 24