12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਲੈ ਕੇ ਹਲਕਾ ਪੱਧਰ 'ਤੇ ਰੋਸ ਧਰਨਾ 30 ਨੂੰ -ਮਿੰਟੂ <br/>

Ad Position 21
No active advertisement
ਅਜੀਤ ਡੈਸਕ 29-04-2026
ਪਠਾਨਕੋਟ, 28 ਅਪ੍ਰੈਲ (ਸੰਧੂ)-ਸੂਬੇ ਵਿਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਤੇ ਪਾਵਰ ਕਾਮ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ 30 ਅਪ੍ਰੈਲ ਨੂੰ ਹਲਕਾ ਪੱਧਰ 'ਤੇ ਰੋਸ ਧਰਨੇ ਦਿੱਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਪਠਾਨਕੋਟ ਇੰਚਾਰਜ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਦੱਸਿਆ ਕਿ ਹਲਕਾ ਪਠਾਨਕੋਟ ਵਿਚ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11:30 ਵਜੇ ਢਾਂਗੂ ਰੋਡ ਸਥਿਤ ਬਿਜਲੀ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਵਜੋਂ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਜਿਸ ਵਿਚ ਪਾਰਟੀ ਦੇ ਸਮੁੱਚੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹੋਣਗੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਇਸ ਧਰਨੇ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਅਪੀਲ ਕੀਤੀ ਤਾਂ ਜੋ ਗਰਮੀ ਦੇ ਮੌਸਮ ਦੇ ਵਿਚ ਲੱਗ ਰਹੇ ਬਿਜਲੀ ਦੇ ਕੱਟਾਂ ਅਤੇ ਸਰਕਾਰ ਦੀ ਕਾਰਜਸ਼ੈਲੀ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਪ੍ਰੋਤਸਾਹਨ ਅਗਲੀ ਖ਼ਬਰ ਭਾਜਪਾ ਆਗੂ ਰੋਹਿਤ ਕੁਮਾਰ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ <br/>
Ad Position 24