12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਪ੍ਰੋਤਸਾਹਨ

Ad Position 21
No active advertisement
ਅਜੀਤ ਡੈਸਕ 29-04-2026
ਪਠਾਨਕੋਟ, 28 ਅਪ੍ਰੈਲ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸਿੱਖਿਆ ਦੇ ਪ੍ਰਚਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਦੇ ਭਵਿੱਖ ਬਾਰੇ ਚਰਚਾ ਕੀਤੀ ਗਈ | ਇਸ ਮੌਕੇ ਸਮਾਜ ਸੇਵਕ ਸਤੀਸ਼ ਪਾਸੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ਸੁਸਾਇਟੀ ਦੇ ਕੰਮਾਂ ਦੀ ਸਰਾਹਨਾ ਕਰਦੇ ਹੋਏ ਮੇਧਾਵੀ ਵਿਦਿਆਰਥਣਾਂ ਦੀ ਉੱਚ ਸਿੱਖਿਆ ਲਈ 10 ਹਜ਼ਾਰ ਰੁਪਏ ਦੀ ਰਕਮ ਭੇਟ ਕੀਤੀ | ਉਨ੍ਹਾਂ ਕਿਹਾ ਕਿ ਧੀਆਂ ਨੂੰ ਪੜ੍ਹਾਉਣਾ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ | ਪ੍ਰਧਾਨ ਵਿਜੈ ਪਾਸੀ ਨੇ ਸਤੀਸ਼ ਪਾਸੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸਹਿਯੋਗ ਨਾਲ ਲੋੜਵੰਦ ਵਿਦਿਆਰਥਣਾਂ ਨੂੰ ਵੱਡੀ ਮਦਦ ਮਿਲੇਗੀ | ਇਸ ਮੌਕੇ ਸੁਸਾਇਟੀ ਦੇ ਹੋਰ ਮੈਂਬਰ ਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਲੈ ਕੇ ਹਲਕਾ ਪੱਧਰ 'ਤੇ ਰੋਸ ਧਰਨਾ 30 ਨੂੰ -ਮਿੰਟੂ <br/>
Ad Position 24