12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬੇਅਦਬੀ ਅਤੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 29-04-2026
ਪਠਾਨਕੋਟ, 28 ਅਪ੍ਰੈਲ (ਸੁਮਿਤ)-ਅੱਜ ਪਠਾਨਕੋਟ ਵਿਚ ਹਿੰਦੂ ਤਖ਼ਤ ਜਾਗਰਨ ਸੁਧਾਰ ਮੰਡਲ ਪੰਜਾਬ ਵਲੋਂ ਬੇਅਦਬੀ ਅਤੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਮੀਟਿੰਗ ਕਰਵਾਈ ਗਈ | ਇਹ ਮੀਟਿੰਗ ਰਾਧਾ ਕਿ੍ਸ਼ਨ ਸੰਕੀਰਤਨ ਮੰਡਲੀ ਦੇ ਸੰਚਾਲਕ ਅਤੇ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਰਾਹੁਲ ਤੁਲੀ ਦੇ ਯਤਨਾਂ ਨਾਲ ਮੰਡਲ ਦੇ ਜ਼ਿਲ੍ਹਾ ਚੇਅਰਮੈਨ ਸੁਰੇਸ਼ ਬਿੱਟਾ (ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ ਦੇ ਪ੍ਰਧਾਨ) ਦੀ ਅਗਵਾਈ ਹੇਠ ਆਯੋਜਿਤ ਹੋਈ | ਇਸ ਮੌਕੇ ਰਾਸ਼ਟਰੀ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਪ੍ਰਧਾਨ ਜਗਦੀਪ ਸ਼ਰਮਾ, ਜ਼ਿਲ੍ਹਾ ਪ੍ਰਧਾਨ ਅਹਿਮਦਗੜ੍ਹ ਪਵਨ ਬਜਾਜ, ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਟਿੰਕੂ ਜਿੰਦਲ ਅਤੇ ਲਹਿਰੀਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਕਾਰਤਿਕ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਸਰ ਜਾਗਰਨ, ਕੀਰਤਨ ਜਾਂ ਹੋਰ ਧਾਰਮਿਕ ਪ੍ਰੋਗਰਾਮਾਂ ਵਿਚ ਕਈ ਵਾਰ ਝਾਕੀ ਦੌਰਾਨ ਕਲਾਕਾਰ ਦੇਵੀ-ਦੇਵਤਿਆਂ ਦਾ ਰੂਪ ਧਾਰ ਕੇ ਉਨ੍ਹਾਂ ਦਾ ਅਪਮਾਨ ਕਰਦੇ ਹਨ, ਜੋ ਹੁਣ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਰ ਵਿਚ ਝਾਕੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਸਿਰਫ 10 ਸਾਲ ਤੱਕ ਦੇ ਬੱਚਿਆਂ ਨੂੰ ਹੀ ਦੇਵੀ-ਦੇਵਤਿਆਂ ਦਾ ਰੂਪ ਧਾਰਨ ਕਰਨ ਦੀ ਆਗਿਆ ਹੋਵੇਗੀ | ਇਸ ਤੋਂ ਇਲਾਵਾ ਜੇਕਰ ਕੋਈ ਵੀ ਵੱਡੀ ਉਮਰ ਦਾ ਵਿਅਕਤੀ ਚਾਹੇ ਲੜਕਾ ਹੋਵੇ ਜਾਂ ਲੜਕੀ ਦੇਵੀ-ਦੇਵਤਿਆਂ ਦਾ ਰੂਪ ਧਾਰ ਕੇ ਨੱਚਦਾ ਜਾਂ ਕਿਸੇ ਵੀ ਤਰ੍ਹਾਂ ਮਜ਼ਾਕ ਬਣਾਉਂਦਾ ਨਜ਼ਰ ਆਇਆ, ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਾਰੇ ਜਾਗਰਨ ਕਮੇਟੀਆਂ, ਸਭਾਵਾਂ, ਜਾਗਰਨ ਪਾਰਟੀਆਂ ਅਤੇ ਭਜਨ ਮੰਡਲੀਆਂ ਨੂੰ ਅਪੀਲ ਕੀਤੀ ਕਿ ਉਹ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਵਾਲਿਆਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨ ਅਤੇ ਹਿੰਦੂ ਧਰਮ ਦੀ ਇਸ ਮੁਹਿੰਮ ਦਾ ਹਿੱਸਾ ਬਣਨ |
Ad Position 22
No active advertisement
ਪਿਛਲੀ ਖ਼ਬਰ ਰਜਨੀਸ਼ ਗਰਗ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਜਾਗਰੂਕਤਾ ਕੈਂਪ ਲਗਾਇਆ
Ad Position 24