12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਅਸ਼ੀਸ਼ ਜ਼ੋਨਲ ਪੱਧਰੀ ਇੰਟਰ ਸਕੂਲ ਪੇਂਟਿੰਗ ਮੁਕਾਬਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-04-2026
ਗੁਰਦਾਸਪੁਰ, 28 ਅਪ੍ਰੈਲ (ਅਸ਼ੋਕ ਸ਼ਰਮਾ)-ਲਿਟਲ ਫਲਾਵਰ ਕਨਟੈਂਟ ਸਕੂਲ ਪੁਰਾਣਾ ਸ਼ਾਲਾ ਵਿਖੇ ਅਸ਼ੀਸ਼ ਜ਼ੋਨਲ ਪੱਧਰੀ ਇੰਟਰ ਸਕੂਲ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਰੈਵਰੈਂਡ ਫਾਦਰ ਪੌਲ ਅਤੇ ਪਿ੍ੰਸੀਪਲ ਰੈਵਰੈਂਡ ਸਿਸਟਰ ਬੈਂਸੀ ਦੀ ਯੋਗ ਅਗਵਾਈ ਹੇਠ ਕਰਵਾਇਆ ਪ੍ਰੋਗਰਾਮ ਪ੍ਰਭਾਵਸ਼ਾਲੀ ਰਿਹਾ | ਇਸ ਮੌਕੇ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਦੇ ਡਾਇਰੈਕਟਰ ਰੈਵਰੈਂਡ ਫਾਦਰ ਜੈਕਬ ਵੀ ਵਿਸ਼ੇਸ਼ ਰੂਪ 'ਚ ਮੌਜੂਦ ਰਹੇ | ਉਨ੍ਹਾਂ ਦੀ ਹਾਜ਼ਰੀ ਨੇ ਸਮਾਗਮ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ | ਇਸ ਮੁਕਾਬਲੇ ਵਿਚ ਕੁੱਲ 17 ਸਕੂਲਾਂ ਦੇ ਵਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਰਚਨਾਤਮਿਕ ਸੋਚ ਅਤੇ ਸਮਾਜਿਕ ਸੰਦੇਸ਼ਾਂ ਨਾਲ ਭਰਪੂਰ ਚਿੱਤਰ-ਕਲਾਵਾਂ ਰਾਹੀਂ ਸਭ ਦਾ ਮਨ ਮੋਹ ਲਿਆ | ਜੱਜਾਂ ਵਲੋਂ ਬੜੀ ਨਿਰਪੱਖਤਾ ਤੇ ਸੁਚੱਜੇ ਢੰਗ ਨਾਲ ਪ੍ਰਦਰਸ਼ਨਾਂ ਦਾ ਮੁਲਾਂਕਣ ਕੀਤਾ ਗਿਆ | ਸੀਨੀਅਰ ਵਰਗ ਵਿਚ ਸੇਂਟ ਫਰਾਂਸਿਸ ਸਕੂਲ ਬਟਾਲਾ ਨੇ ਪਹਿਲਾ, ਬੇਰਿੰਗ ਸਕੂਲ ਬਟਾਲਾ ਨੇ ਦੂਜਾ ਅਤੇ ਸੇਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ,ਘਣੀਏ ਕੇ ਬੰਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੂਨੀਅਰ ਵਰਗ ਵਿਚ ਹੋਲੀ ਚਾਈਲਡ ਸਕੂਲ ਪਹਿਲੇ, ਸੇਂਟ ਫਰਾਂਸਿਸ ਸਕੂਲ ਬਟਾਲਾ ਦੂਜੇ ਤੇ ਸੇਂਟ ਫਰਾਂਸਿਸ ਕਨਟੈਂਟ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਚੂੜੀਆਂ ਤੀਜੇ ਸਥਾਨ 'ਤੇ ਰਹੇ | ਸਬ ਜੂਨੀਅਰ ਵਰਗ ਵਿਚ ਦਿ ਸਟਾਲਵਾਟ ਇੰਟਰਨੈਸ਼ਨਲ ਸਕੂਲ ਨੇ ਪਹਿਲਾ, ਹੋਲੀ ਚਾਈਲਡ ਸਕੂਲ ਨੇ ਦੂਜਾ ਅਤੇ ਸੇਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਹ ਸਮਾਗਮ ਵਿਦਿਆਰਥੀਆਂ ਦੀ ਕਲਾ ਨੂੰ ਉਤਸ਼ਾਹਿਤ ਕਰਨ, ਆਪਸੀ ਸਹਿਯੋਗ ਵਧਾਉਣ ਅਤੇ ਰਚਨਾਤਮਿਕਤਾ ਨੂੰ ਮੰਚ ਪ੍ਰਦਾਨ ਕਰਨ ਵੱਲ ਮਹੱਤਵਪੂਰਨ ਕਦਮ ਸਾਬਤ ਹੋਇਆ | ਸਕੂਲ ਪ੍ਰਬੰਧਕਾਂ ਵਲੋਂ ਸਾਰੇ ਭਾਗੀਦਾਰਾਂ, ਜੇਤੂਆਂ, ਅਧਿਆਪਕਾਂ ਤੇ ਜੱਜਾਂ ਦਾ ਧੰਨਵਾਦ ਕਰਦੇ ਹੋਏ ਇਸ ਸਮਾਗਮ ਨੂੰ ਯਾਦਗਾਰ ਕਰਾਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬੇਟ ਖੇਤਰ ਵਿਚੋਂ ਗੁਜ਼ਰਦੀ ਸੇਮ ਨਹਿਰ 'ਤੇ ਬਣੇ ਪੁਲ ਦੀ ਹਾਲਤ ਖਸਤਾ ਅਗਲੀ ਖ਼ਬਰ ਐਸ.ਐਸ.ਐਮ ਕਾਲਜ ਵਿਖੇ 'ਸਵੈ-ਅਨੁਭਵ ਤੋਂ ਵਿਸ਼ਵ-ਅਨੁਭਵ ਤੱਕ' ਵਿਸ਼ੇ 'ਤੇ ਸੈਮੀਨਾਰ ਕਰਵਾਇਆ
Ad Position 24