12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਸ਼ਿਆਂ ਦੇ ਖਾਤਮੇ ਲਈ ਪੁਲਿਸ ਸੰਜੀਦਗੀ ਨਾਲ ਯਤਨਸ਼ੀਲ-ਚੌਕੀ ਇੰਚਾਰਜ ਬਲਜੀਤ ਸਿੰਘ

Ad Position 21
No active advertisement
ਅਜੀਤ ਡੈਸਕ 29-04-2026
ਨੌਸ਼ਹਿਰਾ ਮੱਝਾ ਸਿੰਘ, 28 ਅਪ੍ਰੈਲ (ਰਵੀ ਭਗਤ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਦੇ ਹੁਕਮਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਪੂਰੀ ਸੰਜ਼ੀਦਗੀ ਨਾਲ ਕੰਮ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸੇਖਵਾਂ ਦੇ ਅਧੀਨ ਆਉਂਦੀ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਮੁਹਤਬਰਾਂ ਨਾਲ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਗੈਰ-ਸਮਾਜੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਲਾਇਨ ਨੂੰ ਤੋੜਨ ਲਈ ਵਿਭਾਗ ਵਲੋਂ ਆਧੁਨਿਕ ਢੰਗ ਤਰੀਕੇ ਅਪਣਾਏ ਜਾ ਰਹੇ ਹਨ, ਤਾਂ ਜੋ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਚੌਂਕੀ ਇੰਚਾਰਜ ਬਲਜੀਤ ਸਿੰਘ ਨੇ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਇਸ ਮੌਕੇ ਏ.ਐੱਸ.ਆਈ. ਨਿਰਮਲ ਸਿੰਘ, ਏ.ਐੱਸ.ਆਈ. ਘਨਸ਼ਾਮ ਸਿੰਘ, ਮੁਨਸ਼ੀ ਲਵਦੀਪ ਸਿੰਘ, ਸੁਖਪਾਲ ਸਿੰਘ ਐੱਚ.ਸੀ., ਰੈਨੂ ਬਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੀ ਕਬੱਡੀ ਟੀਮ ਓਪਨ ਸਟੇਟ ਚੈਂਪੀਅਨਸ਼ਿਪ 'ਚੋਂ ਪਹਿਲੇ ਸਥਾਨ 'ਤੇ ਅਗਲੀ ਖ਼ਬਰ ਬੇਟ ਖੇਤਰ ਵਿਚੋਂ ਗੁਜ਼ਰਦੀ ਸੇਮ ਨਹਿਰ 'ਤੇ ਬਣੇ ਪੁਲ ਦੀ ਹਾਲਤ ਖਸਤਾ
Ad Position 24