ਪਠਾਨਕੋਟ, 28 ਅਪ੍ਰੈਲ (ਸੰਧੂ)-ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਦੇ ਐੱਮ.ਐੱਸ.ਸੀ. ਫਿਜ਼ਿਕਸ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਜੀ.ਐੱਸ. ਰਾਠੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਉਤਕਿ੍ਸ਼ਟ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹਾ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਵਿਦਿਆਰਥਣਾਂ ਰੰਜਨਾ, ਸੁਨੈਨਾ ਅਤੇ ਮਾਨਵੀ ਨੇ 7.45 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਨੇਹਾ ਨੇ 6.9 ਅ੍ਹੈਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਉਪਲੱਬਧੀ 'ਤੇ ਪਿ੍ੰਸੀਪਲ ਜੀ.ਐਸ. ਰਾਠੌਰ ਅਤੇ ਡਾਇਰੈਕਟਰ ਜੇ.ਸੀ. ਕਟੋਚ ਨੇ ਸਭ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹਨ | ਇਸ ਮੌਕੇ ਵਿਭਾਗ ਮੁਖੀ ਡਾ: ਸੁਨੀਲ ਕੁਮਾਰ, ਡਾ: ਰੋਹਨ ਸਮਕਾਰੀਆ, ਪ੍ਰੋ: ਪਿੰਕੀ ਬੱਗਾ, ਪ੍ਰੋ: ਰੇਖਾ ਅਤੇ ਪ੍ਰੋ: ਰੰਜੀਤਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ | ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਰਾਜੇਸ਼ਵਰ ਸਿੰਘ ਨੇ ਵੀ ਇਸ ਉਪਲੱਬਧੀ ਲਈ ਵਿਦਿਆਰਥੀਆਂ ਅਤੇ ਭੌਤਿਕ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜੇਹੇ ਨਤੀਜੇ ਸੰਸਥਾ ਦੀ ਉੱਚ ਸ਼ਿਕਸ਼ਣ ਗੁਣਵੱਤਾ ਦਾ ਦਰਪਣ ਹੁੰਦੇ ਹਨ |