ਬਟਾਲਾ, 1 ਮਈ (ਸਤਿੰਦਰ ਸਿੰਘ)-ਇੰਪਲਾਈਜ਼ ਫੈਡਰੇਸ਼ਨ ਚਾਹਲ ਨੇ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਕੇਸਰੀ ਝੰਡਾ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ, ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਤੇ ਸੂਬਾਈ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਮਜ਼ਦੂਰਾਂ ਦੀ ਫੈਡਰੇਸ਼ਨ ਨੇ ਇਕ ਮਈ 1886 ਨੂੰ 8 ਘੰਟੇ ਕੰਮ ਕਰਨ ਦੀ ਮੰਗ ਲਈ ਲੰਬੀਆਂ ਹੜਤਾਲਾਂ ਤੇ ਸੰਘਰਸ਼ ਕੀਤੇ ਸਨ | ਸ਼ਿਕਾਗੋ ਪੁਲਿਸ ਨੇ ਹੜਤਾਲ ਕਰ ਰਹੇ ਮਜ਼ਦੂਰਾਂ 'ਤੇ ਗੋਲੀ ਚਲਾਈ, ਜਿਸ ਕਾਰਨ 6 ਮਜਦੂਰ ਸ਼ਹੀਦ ਹੋ ਗਏ | ਅੱਜ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ 8 ਘੰਟੇ ਕੰਮ ਕਰਨ ਦੀ ਸਿਹਰਾ ਸ਼ਿਕਾਗੋ ਦੇ ਸ਼ਹੀਦਾਂ ਦੀ ਦੇਣ ਹੈ | ਉਨ੍ਹਾਂ ਕਿਹਾ ਕਿ ਅੱਜ ਵੀ ਕੇਂਦਰ ਸਰਕਾਰ ਕਿਰਤ ਕਾਨੂੰਨਾਂ ਵਿਚ ਬਦਲਾਅ ਕਰਕੇ ਦੇਸ਼ ਨੂੰ ਪੰੂਜੀਪਤੀਆਂ ਦੇ ਹੱਥਾਂ ਵਿਚ ਦੇਣ ਜਾ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਉਹ ਮਾਨਯੋਗ ਕੋਰਟਾਂ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਸੰਜੀਦਾ ਨਹੀਂ | ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਮੁੱਖ ਦਫਤਰ 'ਤੇ ਪੁੱਜੀ ਸੂਚਨਾ ਮੁਤਾਬਿਕ ਲਹਿਰਾ ਮਹੁੱਬਤ ਥਰਮਲ ਪਲਾਟ, ਗੁਰਦਾਸਪੁਰ, ਅੰਮਿ੍ਤਸਰ, ਬਰਨਾਲਾ, ਸੰਗਰੂਰ, ਸੁਨਾਮ, ਲਹਿਰਾਗਾਗਾ, ਬਠਿੰਡਾ, ਮੁਕਤਸਰ, ਵੰਡ ਸਰਕਲਾਂ ਦੇ ਦਫ਼ਤਰਾਂ ਸਾਹਮਣੇ ਜਥੇਬੰਦੀ ਦੇ ਨਿਸ਼ਾਨ ਲਹਿਰਾਏ ਗਏ | ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਪੂਰਨ ਸਿੰਘ ਖਾਈ, ਹਰਵਿੰਦਰ ਸਿੰਘ ਚੱਠਾ, ਰਾਜਿੰਦਰ ਸਿੰਘ ਨਿੰਮਾ, ਰਘਬੀਰ ਸਿੰਘ ਘੱਗਾ, ਦਰਸ਼ਨ ਸਿੰਘ ਰਾਜੀਆਂ, ਪ੍ਰਤਾਪ ਸਿੰਘ ਸੁਖੇਵਾਲ, ਗੁਰਦੀਪ ਸਿੰਘ ਬੋਲੜਕਲਾਂ, ਰਿਸੂ ਅਰੋੜਾ, ਪਿ੍ਤਪਾਲ ਸਿੰਘ ਲਾਡੀ, ਜਗਜੀਤ ਸਿੰਘ ਮੱਤੀ, ਰਾਮ ਚੰਦਰ ਸਿੰਘ ਖਾਈ, ਸਲਵਿੰਦਰ ਕੁਮਾਰ, ਹਰੀ ਸਿੰਘ ਪਾਤੜਾ ਆਦਿ ਹਾਜ਼ਰ ਸਨ |