28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਟਰੇਡ ਯੂਨੀਅਨਾਂ ਵਲੋਂ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-05-2026
ਬਟਾਲਾ, 1 ਮਈ (ਸਤਿੰਦਰ ਸਿੰਘ)-ਏਟਕ, ਸੀਟੂ, ਸੀ.ਟੀ.ਯੂ. ਪੰਜਾਬ ਅਤੇ ਏਕਟੂ ਵਲੋਂ ਸਹੀਦ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਖੇ 140 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਚ ਸ਼ਹੀਦ ਕੀਤੇ ਗਏ ਪਹਿਲੀ ਮਈ ਦੇ ਮਜ਼ਦੂਰ ਆਗੂਆਂ ਨੂੰ ਸ਼ਰਧਾਂਜਲੀ ਸਮਾਗਮ ਅਸ਼ਵਨੀ ਕੁਮਾਰ ਲੱਖਣ ਕਲਾਂ, ਜਰਨੈਲ ਸਿੰਘ, ਜਗੀਰ ਸਿੰਘ ਕਿਲ੍ਹਾ ਲਾਲ ਸਿੰਘ ਅਤੇ ਮਹਿੰਦਰ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਸ ਮੌਕੇ ਗੁਲਜਾਰ ਸਿੰਘ ਬਸੰਤਕੋਟ, ਸਮਸ਼ੇਰ ਸਿੰਘ ਨਵਾਂ ਪਿੰਡ, ਰਣਬੀਰ ਸਿੰਘ ਵਿਰਕ ਅਤੇ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਅੱਜ ਦਾ ਮਈ ਦਿਵਸ ਉਸ ਸਮੇਂ ਮਨਾਇਆ ਜਾ ਰਿਹਾ ਹੈ, ਜਦੋਂ ਫਾਸਿਸਟ ਮੋਦੀ ਸਰਕਾਰ ਨੇ ਮਜ਼ਦੂਰ ਪੱਖੀ 44 ਕਿਰਤ ਕਾਨੂੰਨਾਂ ਨੂੰ 4 ਕੋਡਾਂ ਵਿਚ ਬਦਲ ਦਿੱਤਾ ਗਿਆ ਹੈ, 8 ਘੰਟੇ ਦੀ ਦਿਹਾੜੀ 12 ਘੰਟੇ ਕਰ ਦਿੱਤੀ ਗਈ ਹੈ ਅਤੇ ਦੇਸ਼ ਪੱਧਰ 'ਤੇ ਮਜ਼ਦੂਰ ਜਮਾਤ ਦੇ ਘੋਲਾਂ ਨੂੰ ਦਬਾਇਆ ਜਾ ਰਿਹਾ ਹੈ, ਇਸ ਹਾਲਤ ਵਿਚ ਦੇਸ਼ ਦੀ ਮਜ਼ਦੂਰ ਜਮਾਤ ਨੂੰ ਵਿਸ਼ਾਲ ਲਾਮਬੰਦੀ ਅਤੇ ਬੇਕਿਰਕ ਸੰਘਰਸ਼ਾਂ ਦੀ ਲੋੜ ਬਣ ਗਈ ਹੈ | ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਇਹ ਸਰਕਾਰਾਂ ਸਰਮਾਏਦਾਰ ਪੱਖੀ ਨੀਤੀਆਂ 'ਤੇ ਚਲ ਰਹੀਆਂ ਹਨ, ਜਿਸ ਕਾਰਨ ਬੇਰੁਜ਼ਗਾਰੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਸਿੱਖਿਆ ਅਤੇ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਨਿੱਜੀ ਹੱਥਾਂ ਵਿਚ ਚਲੀਆਂ ਗਈਆਂ ਹਨ | ਇਸ ਮੌਕੇ ਡਾ. ਅਨੂਪ ਸਿੰਘ, ਰਘਬੀਰ ਸਿੰਘ ਪਕੀਵਾਂ, ਗੁਲਜ਼ਾਰ ਸਿੰਘ ਭੁੰਬਲੀ, ਜਨਕ ਰਾਜ ਅਹਿਮਦਾਬਾਦ, ਪ੍ਰੇਮ ਮਸੀਹ ਸੋਨਾ, ਸੁਰਜੀਤ ਸਿੰਘ ਘੁਮਾਣ, ਗੁਰਪ੍ਰੀਤ ਸਿੰਘ ਰੰਗੀਲਪੁਰ, ਸੋਮ ਸਿੰਘ, ਬਲਦੇਵ ਸਿੰਘ ਖਹਿਰਾ, ਅਵਤਾਰ ਸਿੰਘ ਠੱਠਾ, ਕੁਲਦੀਪ ਰਾਜ ਬਟਾਲਾ ਆਦਿ ਨੇ ਵਿਚਾਰ ਰੱਖੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਨ ਸਰਕਾਰ ਦੀ 4 ਸਾਲਾ ਕਾਰਗੁਜ਼ਾਰੀ ਦਾ ਪ੍ਰਚਾਰ ਕੀਤਾ ਅਗਲੀ ਖ਼ਬਰ ਕਾਂਗਰਸ 'ਚ ਸਿੱਖਾਂ ਪ੍ਰਤੀ ਨਫ਼ਰਤ ਅੱਜ ਵੀ ਬਰਕਰਾਰ-ਐਡਵੋਕੇਟ ਢਿੱਲੋਂ
Ad Position 24