ਡੇਰਾ ਬਾਬਾ ਨਾਨਕ, 1 ਮਈ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਪੁਲਿਸ ਵਲੋਂ 2 ਨÏਜਵਾਨਾਂ ਨੂੰ ਹੈਰੋਇਨ ਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਥਾਣਾ ਡੇਰਾ ਬਾਬਾ ਨਾਨਕ ਦੇ ਅੱੈਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਡੇਰੇ ਬਾਬਾ ਨਾਨਕ ਇਲਾਕੇ ਅੰਦਰ ਪੁਲਿਸ ਵਲੋਂ ਭੈੜੇ ਅਨਸਰਾਂ 'ਤੇ ਨਿਗ੍ਹਾ ਰੱਖਣ ਲਈ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਨਜ਼ਦੀਕੀ ਪਿੰਡ ਪੱਡਿਆਂ ਦੇ ਨੇੜੇ ਇਕ ਸਪਲੈਂਡਰ ਮੋਟਰਸਾਇਕਲ 'ਤੇ 2 ਸ਼ੱਕੀ ਨÏਜਵਾਨ ਆਉਂਦੇ ਦਿਖਾਈ ਦਿੱਤੇ | ਜਦ ਉਕਤ ਨÏਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਬਰਾਮਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਫੜੇ ਗਏ ਦੋਵਾਂ ਨÏਜਵਾਨਾਂ ਦੀ ਪਹਿਚਾਣ ਸੁਭਾਸ਼ ਮਸੀਹ ਪੁੱਤਰ ਸਤਨਾਮ ਮਸੀਹ ਅਤੇ ਹਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਦੋਵੇਂ ਵਾਸੀ ਠੇਠਰਕੇ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦੋਵਾਂ ਨÏਜਵਾਨਾਂ ਨੂੰ ਸਮੇਤ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ06-ਏਡੀ 1297 ਸਮੇਤ ਗਿ੍ਫ਼ਤਾਰ ਕਰ ਲਿਆ ਹੈ ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |