26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੁਲਿਸ ਕੈਡਿਟ ਟ੍ਰੇਨਿੰਗ 'ਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਵਿਦਿਆਰਥੀਆਂ ਤੇ ਨੋਡਲ ਅਧਿਕਾਰੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 02-05-2026
ਗੁਰਦਾਸਪੁਰ, 1 ਮਈ (ਚੱਕਰਾਜਾ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਲੋਂ ਪੁਲਿਸ ਕੈਡੇਟ ਟ੍ਰੇਨਿੰਗ ਪ੍ਰੋਗਰਾਮ 'ਚ ਭਾਗ ਲੈਣ ਵਾਲੇ ਲਗਭਗ 40 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ਪ੍ਰੋਗਰਾਮ ਡੀ.ਜੀ.ਪੀ ਕਮਿਊਨਿਟੀ ਐਂਡ ਵੁਮੈਨ ਅਫੇਅਰਜ਼ ਗੁਰਪ੍ਰੀਤ ਕੌਰ ਦੇ ਨਿਰਦੇਸ਼ਾਂ ਦੇ ਨਾਲ ਪੰਜਾਬ ਦੀ ਸਹਾਇਕ ਡਾਇਰੈਕਟਰ ਸ਼ਰੂਤੀ ਸ਼ੁਕਲਾ ਦੇ ਮਾਰਗ ਦਰਸ਼ਨ ਹੇਠ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਐਸ.ਐਸ.ਪੀ ਆਦਿੱਤਯ ਦੀ ਦੇਖਰੇਖ ਹੇਠ ਕੀਤੀ ਗਈ | ਜਦਕਿ ਐੱਸ.ਪੀ ਹੈੱਡ ਕੁਆਰਟਰ ਜੁਗਰਾਜ ਸਿੰਘ ਦੀ ਅਗਵਾਈ 'ਚ ਡੀ.ਐਸ.ਪੀ ਹੈੱਡ ਕੁਆਰਟਰ ਪ੍ਰਦੀਪ ਸਿੰਘ ਤੇ ਇੰਸਪੈਕਟਰ ਅਮਨਦੀਪ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਵਿਦਿਆਰਥੀਆਂ ਤੇ ਨੋਡਲ ਅਧਿਕਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ, ਅਨੁਸ਼ਾਸਨ ਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਸਨਮਾਨਿਤ ਕੀਤਾ ਗਿਆ | ਅਧਿਕਾਰੀਆਂ ਨੇ ਨੋਡਲ ਅਧਿਕਾਰੀਆਂ ਦੀ ਨਿਸ਼ਠਾ ਤੇ ਸਮਰਪਣ ਦੀ ਸਰਾਹਣਾ ਕਰਦੇ ਹੋਏ ਸਾਬਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਦੇ ਕਾਰਜਕਾਲ ਨੂੰ ਸਰਾਹਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਨੇ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਹੁੰਦੀ, ਸਗੋਂ ਵਿਦਿਆਰਥੀਆਂ ਦੇ ਵਿਅਕਤੀਤਵ ਵਿਕਾਸ, ਨੈਤਿ੍ਤਵ ਯੋਗਤਾ ਤੇ ਨੈਤਿਕ ਮੁੱਲਾਂ ਦੇ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਮੁਕੇਸ਼ ਵਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਮਹੱਤਵਪੂਰਨ ਫ਼ਰਜ਼ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਕੈਰੀਅਰ ਮਾਰਗ ਦਰਸ਼ਨ ਤੇ ਨੈਤਿਕ ਮੁੱਲਾਂ ਦੇ ਪ੍ਰਸਾਰ ਲਈ ਪੂਰੀ ਲਗਨ ਤੇ ਸਮਰਪਣ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਹ ਸਕੂਲਾਂ, ਅਧਿਆਪਕਾਂ ਤੇ ਪੁਲਿਸ ਵਿਭਾਗ ਨਾਲ ਸਹਿਯੋਗ ਬਣਾ ਕੇ ਅਜਿਹੇੇ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਗੇ | ਇਸ ਮੌਕੇ ਰਾਜਦੀਪ ਸਿੰਘ ਅਤੇ ਪਿ੍ੰਸੀਪਲ ਸੁਰੇਂਦਰ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੇਰੇ ਬੱਬਰ ਕ੍ਰਿਸਚਨ ਸਮਾਜ ਸੇਵਾ ਦਲ ਵਲੋਂ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਪੰਚਾਇਤਾਂ, ਧਾਰਮਿਕ ਜਥੇਬੰਦੀਆਂ ਤੇ ਵਿਦਿਆਰਥੀ ਸੰਸਥਾਵਾਂ ਪੰਜਾਬੀ ਮਾਤ-ਭਾਸ਼ਾ ਲਿਖਵਾਉਣ ਲਈ ਘਰ-ਘਰ ਮੁਹਿੰਮ ਚਲਾਉਣ-ਪੀਰ...
Ad Position 24