25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਭਾਜਪਾ ਐਸ.ਸੀ. ਮੋਰਚਾ ਵਲੋਂ ਭਗਵਾਨਸਰ ਪਿੰਡ 'ਚ ਮੀਟਿੰਗ

Ad Position 21
No active advertisement
ਅਜੀਤ ਡੈਸਕ 02-05-2026
ਤਾਰਾਗੜ੍ਹ, 1 ਮਈ (ਸੋਹਨ ਲਾਲ)-ਮੰਡਲ ਭੋਆ ਦੇ ਭਗਵਾਨਸਰ ਪਿੰਡ ਵਿਚ ਭਾਜਪਾ ਐਸ.ਸੀ. ਮੋਰਚਾ ਦੀ ਮੀਟਿੰਗ ਹੋਈ | ਇਸ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਐਸ.ਸੀ.. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਬੈਰਮਪੁਰ ਅਤੇ ਮੰਡਲ ਭੋਆ ਦੇ ਪ੍ਰਧਾਨ ਸੁਰੇਸ਼ ਸਲਾਥੀਆ ਸ਼ਾਮਿਲ ਹੋਏ | ਮੀਟਿੰਗ ਦੌਰਾਨ ਰਾਜੇਸ਼ ਕੁਮਾਰ ਬੈਰਮਪੁਰ ਨੇ ਬੂਥ ਪੱਧਰ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ 'ਤੇ ਚਰਚਾ ਕੀਤੀ | ਉਨ੍ਹਾਂ ਵਰਕਰਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੇ ਪ੍ਰਾਪਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਜਨਤਾ ਉਨ੍ਹਾਂ ਦਾ ਸਿੱਧਾ ਲਾਭ ਲੈ ਸਕੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਤੋਂ ਲੋਕ ਲਾਭ ਉਠਾ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਮੀਟਿੰਗਾਂ ਕਰਦੇ ਰਹਿਣਗੇ | ਭਗਵਾਨਸਰ ਬੂਥ ਪ੍ਰਧਾਨ ਸੁਖਦੇਵ ਰਾਜ, ਮੋਰਚਾ ਕਾਰਜਕਾਰਨੀ ਮੈਂਬਰ ਸੁਨੀਤਾ ਕੁਮਾਰੀ, ਸਾਬੂ ਝੇਲਾ, ਸ਼ੰਮੀ ਝੇਲਾ ਅਤੇ ਹੋਰ ਪਾਰਟੀ ਵਰਕਰ ਤੇ ਸਥਾਨਕ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੈਂਟ ਐਂਡਰਿਊਜ ਕਾਨਵੈਂਟ ਸਕੂਲ ਪੰਮਾ ਵਿਖੇ ਮਜ਼ਦੂਰ ਦਿਵਸ 'ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ 'ਚ ਵਿਦਾਇਗੀ ਸਮਾਗਮ
Ad Position 24