ਪਠਾਨਕੋਟ, 1 ਮਈ (ਸੰਧੂ)-ਪਿੰਡ ਅਨੇਹੜ ਤੋਂ ਪਹਿਲਵਾਨ ਨਵੀਨ ਆਪਣੇ ਸਾਥੀਆਂ ਗੁਰਦਿਆਲ, ਕਾਸ਼ੀ, ਪ੍ਰਵੀਨ ਤੇ ਦੇਸਰਾਜ ਸਮੇਤ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਤੇ ਪਾਰਟੀ ਦੇ ਹੋਰ ਵਰਕਰਾਂ ਵਲੋਂ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕੰਮਾਂ ਤੇ ਵਿਕਾਸ ਪ੍ਰੋਜੈਕਟਾਂ ਤੋਂ ਪ੍ਰਭਾਵਿਤ ਹੋ ਕੇ ਪਠਾਨਕੋਟ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕ, ਖ਼ਾਸ ਕਰਕੇ ਪਹਿਲਵਾਨ, ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਸੁਸ਼ੀਲ ਫੌਜੀ, ਤਿਲਕ ਧੀਮਾਨ ਅਤੇ ਯੋਗਿੰਦਰ ਪ੍ਰਧਾਨ ਵੀ ਮੌਜੂਦ ਰਹੇ |